top of page
  • globalnewsnetin

ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਜਬਰੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਨੂੰ ਕੀਤਾ ਕਾਬੂ


ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ।

0 comments

Comments


bottom of page