• GNN

ਨਿਆਂਇਕ ਅਧਿਕਾਰੀਆਂ ਤੇ ਸਟਾਫ ਨੇ ਮੁੱਖ ਮੰਤਰੀ ਕੋਰੋਨਾ ਫੰਡ ਵਿੱਚ 1 ਲੱਖ 83 ਹਜ਼ਾਰ 500 ਰੁਪਏ ਦਿੱਤੇ


ਕੋਰੋਨਾ ਵਾਇਰਸ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦਾ ਦਿੱਤਾ ਸੱਦਾ 

ਕੋਵਿਡ-19 ਤੋਂ ਬਚਾਅ ਲਈ ਸਾਫ ਸਫਾਈ ਅਤੇ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਤ

ਫ਼ਤਹਿਗੜ੍ਹ ਸਾਹਿਬ, 01 ਜੂਨ (ਅਦਿਤੀ):  ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਯੋਗਦਾਨ ਪਾਉਂਦਿਆਂ ਜਿ਼ਲ੍ਹੇ ਦੇ ਨਿਆਂਇਕ ਅਧਿਕਾਰੀਆਂ ਤੇ ਸਟਾਫ ਨੇ ਮੁੱਖ ਮੰਤਰੀ ਕੋਰੋਨਾ ਰਾਹਤ ਫੰਡ ਵਿੱਚ 01 ਲੱਖ 83 ਹਜ਼ਾਰ 500 ਰੁਪਏ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਮਹੇਸ਼ ਗਰੋਵਰ ਨੇ ਕਿਹਾ ਕਿ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦਾ ਸਾਹਮਣਾ ਕਰਨ ਲਈ ਸਾਰੇ ਵਰਗਾਂ ਦੇ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਇਸ ਮੁਸ਼ਕਲ ਦੀ ਘੜੀ ਵਿੱਚ ਨਿਆਂਇਕ ਅਧਿਕਾਰੀਆਂ ਤੇ ਸਟਾਫ ਨੇ ਆਪਣਾ ਯੋਗਦਾਨ ਪਾਇਆ ਹੈ।

ਸ਼੍ਰੀ ਗਰੋਵਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਸਾਫ ਸਫਾਈ ਅਤੇ ਸਿਹਤ ਸੰਭਾਲ ਸਬੰਧੀ ਹਦਾਇਤਾਂ, ਜਿਸ ਵਿੱਚ ਸਮਾਜਿਕ ਵਿੱਥ, ਮਾਸਕ ਪਾਉਣਾ ਅਤੇ ਆਪਣੇ ਹੱਥ ਵਾਰ-ਵਾਰ ਧੋਣਾ ਸ਼ਾਮਲ ਹੈ, ਦੀ ਪਾਲਣਾ ਕਰਨੀ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਨਿਆਂਇਕ ਅਧਿਕਾਰੀਆਂ ਨੇ ਆਪਣਾ ਯੋਗਦਾਨ ਪਾਉਂਦਿਆਂ ਲਈ ਇਹ ਰਕਮ ਮੁੱਖ ਮੰਤਰੀ ਕੋਰੋਨਾ ਰਾਹਤ ਫੰਡ ਵਿੱਚ ਦਿੱਤੀ ਹੈ।

6 views0 comments