• globalnewsnetin

ਪੰਜਾਬ ਵਿੱਚ ਡਰੇਨਾਂ ਦੀ ਸਫਾਈ ਦਾ 88 ਫ਼ੀਸਦੀ ਕੰਮ ਮੁਕੰਮਲ: ਸਰਕਾਰੀਆ


ਜਲ ਸਰੋਤ ਮੰਤਰੀ ਵੱਲੋਂ ਹੜ•• ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ

ਡਰੇਨਾਂ ਦੀ ਸਫਾਈ ਅਤੇ ਹੜ••ਾਂ ਰੋਕੂ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ

ਚੰਡੀਗੜ•, :ਸੂਬੇ ਵਿੱਚ ਹੜ••ਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜ••ਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ•ਾਂ ਦੇ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮੌਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ ਉਤੇ ਈ.ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ• ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਬਾਅਦ ਦਿੱਤੀ।

ਸ. ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੌਨਸੂਨ ਸੀਜ਼ਨ ਦੌਰਾਨ ਹੜ••ਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ•• ਰੋਕੂ ਪ੍ਰਣਾਲੀ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ•ਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜ••ਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ ਉਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮੌਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।

ਸ. ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ ਵਿੱਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨ•ਾਂ ਅੱਗੇ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਹੜ••ਾਂ ਤੋਂ ਬਚਾਅ ਸਬੰਧੀ 48 ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰੋਜੈਕਟਾਂ ਦੇ ਜੁਲਾਈ, 2020 ਦੇ ਅੰਤ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।

ਹੜ•ਾਂ• ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ•• ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰ•ਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ•ਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜ••ਾਂ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ•ਨ ਦੇ ਆਦੇਸ਼ ਵੀ ਦਿੱਤੇ।

 Global Newsletter

  • Facebook
  • social-01-512
  • Twitter
  • LinkedIn
  • YouTube