top of page
  • globalnewsnetin

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ 500 ਆਮ ਆਦਮੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਕੀਤੇ ਸਮਰਿਪਤ


ਅੰਮ੍ਰਿਤਸਰ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਛੇਤੀ ਹੀ ਸਾਕਾਰਤਮਕ ਨਤੀਜੇ ਸਾਹਮਣੇ ਆਉਣਗੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੀ ਮੌਕੇ ਲੋਕਾਂ ਨੂੰ ਸਮਰਿਪਤ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਲਗਭਗ 100 ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਤੋਂ ਸੂਬੇ ਵਿੱਚ ਚੱਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਮੁਫ਼ਤ ਇਲਾਜ ਕਰਵਾਇਆ। ਇਸੇ ਤਰ੍ਹਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 1.24 ਲੱਖ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ।

0 comments

Comments


bottom of page