top of page
  • globalnewsnetin

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ


ਐੱਸ.ਏ.ਐੱਸ. ਨਗਰ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ।

5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ।

0 comments

Comments


bottom of page