top of page
  • globalnewsnetin

ਮੁੱਖ ਮੰਤਰੀ ਵੱਲੋਂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਵਿਚ ਨਰਸਿੰਗ ਕਾਲਜ ਸਥਾਪਤ ਕਰਨ ਦਾ ਐਲਾਨ


ਮੁੱਖ ਮੰਤਰੀ ਭਗਵੰਤ ਮਾਨ ਨੇ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਲੜਕੀਆਂ ਦੇ ਸਕੂਲ ਨੂੰ ਨਰਸਿੰਗ ਕਾਲਜ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਜੋ ਅੱਜ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ, ਨੇ ਕਿਹਾ ਕਿ ਇਹ ਸੰਸਥਾ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿੱਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿੱਚ ਜਨਤਕ ਸੇਵਾ ਦੇ ਸਥਾਪਤ ਕੀਤੇ ਉੱਚੇ ਆਦਰਸ਼ਾਂ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਨੇ ਕੁਲੀਨ ਵਰਗ ਦੇ ਵਿਰੁੱਧ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦੀ ਦੇ ਰਾਹ ਵੱਲ ਤੋਰਿਆ।ਭਗਵੰਤ ਮਾਨ ਨੇ ਲੋਕਾਂ ਨੂੰ ਇਸ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਕੁਨਬਾਪ੍ਰਸਤੀ ਦੇ ਰੂਪ ਵਿਚ ਨਵੇਂ ਪਨਪੇ ਸਾਮਰਾਜਵਾਦ ਵਿਰੁੱਧ ਲੜਾਈ ਲੜਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਮੁੱਲੇ ਪਾਣੀ ਨੂੰ ਬਚਾਉਣ ਖਾਤਰ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ, ਇਸ ਲਈ ਸੂਬਾ ਸਰਕਾਰ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ ਵਿਸ਼ਵ ਪ੍ਰਸਿੱਧ ਮਾਹਿਰਾਂ ਦੀ ਸਲਾਹ ਲੈ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

0 comments

Comentarios


bottom of page