top of page
  • globalnewsnetin

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ।

ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ 'ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

0 comments

Comments


bottom of page