top of page
  • globalnewsnetin

ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ


ਚੰਡੀਗੜ੍ਹ, : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਪੰਜਾਬ ਰਾਜ ਵਿੱਚ 25 ਲੱਖ ਗਾਵਾਂ ਨੂੰ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਦੇ ਟੀਕਾਕਰਨ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਰਾਹੀਂ ਪੰਜਾਬ ਅੰਦਰ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਨੀ, ਪਸ਼ੂ-ਧਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 75 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਦੌਰਾਨ 30 ਅਪ੍ਰੈਲ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।

0 comments

Comments


bottom of page