top of page
  • globalnewsnetin

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜਮ ਨਹੀਂ ਹੋ ਰਿਹਾ-ਭਗਵੰਤ


ਅਬੋਹਰ (ਫਾਜ਼ਿਲਕਾ), : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ ਕੂੜ ਪ੍ਰਚਾਰ ਕਰ ਰਹੇ ਹਨ।

ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨੇਤਾ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੁਣ ਆਪਸ ਵਿਚ ਸਾਂਝ-ਭਿਆਲੀ ਪਾ ਰਹੀਆਂ ਹਨ।


ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਉਤੇ ਤੰਜ ਕੱਸਦਿਆਂ ਕਿਹਾ, “ਪਹਿਲਾਂ ਇਹ ਨੇਤਾ ਜਿੱਥੇ ਵੀ ਜਾਂਦੇ ਸਨ ਤਾਂ ਇਨ੍ਹਾਂ ਦਾ ਹਾਰ ਪਾ ਕੇ ਸਵਾਗਤ ਹੁੰਦਾ ਸੀ ਪਰ ਹੁਣ ਚੋਣਾਂ ਵਿਚ ਹਰਾ ਕੇ ਇਨ੍ਹਾਂ ਦਾ ‘ਸਵਾਗਤ’ ਕੀਤਾ ਜਾਂਦਾ ਹੈ।” ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਵਾਰ ਸਧਾਰਨ ਘਰਾਂ ਦੇ ਪੁੱਤ-ਧੀਆਂ ਨੂੰ ਆਪਣੇ ਨੁਮਾਇੰਦੇ ਚੁਣਿਆ ਜੋ ਲਗਨ ਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿਚ ਹੁੰਦੀਆਂ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਜਿਸ ਵੇਲੇ ਸੂਬਾ ਬੇਰੋਜਗਾਰੀ, ਭਿ੍ਰਸਟਾਚਾਰ, ਨੌਜਵਾਨਾਂ ਦੇ ਧੜਾ-ਧੜ ਵਿਦੇਸ ਜਾਣ ਸਮੇਤ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਸੀ ਤਾਂ ਇਹ ਲੀਡਰ ਗੈਰ-ਕਾਨੂੰਨੀ ਢੰਗ ਨਾਲ ਆਪਣੀ ਤਿਜੌਰੀਆਂ ਭਰਨ ਵਿਚ ਜੁਟੇ ਹੋਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਸੂਬੇ ਤੇ ਲੋਕਾਂ ਦੀ ਪ੍ਰਵਾਹ ਕੀਤੇ ਬਿਨਾਂ ਆਪਣੇ ਮਹਿਲ-ਮੁਨਾਰੇ ਤੇ ਕਾਰੋਬਾਰੀ ਸਾਮਰਾਜ ਖੜ੍ਹਾ ਕੀਤਾ।

0 comments

Commentaires


bottom of page