top of page
  • globalnewsnetin

10ਵੀਂ ਨੈਸ਼ਨਲ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ: ਸਰਾਰੀ ਨੇ 200 ਮੀਟਰ ਅਤੇ 500 ਮੀਟਰ ਮੁਕਾਬਲਿਆਂ ਦਾ ਕੀਤਾ ਉਦਘਾਟਨ


ਪੰਜਾਬ ਦੇ ਬਾਗ਼ਬਾਨੀ, ਫੂਡ ਪ੍ਰੋਸੈਸਿੰਗ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਅੱਜ ਇੱਥੇ ਸੁਖਨਾ ਝੀਲ ਵਿਖੇ ਚੱਲ ਰਹੀ 10ਵੀਂ ਨੈਸ਼ਨਲ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ ਦੌਰਾਨ 200 ਮੀਟਰ ਅਤੇ 500 ਮੀਟਰ ਬੋਟ ਰੇਸ ਮੁਕਾਬਲਿਆਂ ਦਾ ਉਦਘਾਟਨ ਕੀਤਾ।

ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਦੇਸ਼ ਦਾ ਨਾਂ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕਰਦਿਆਂ ਕੈਬਿਨੇਟ ਮੰਤਰੀ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਪੁਰਸ਼ ਵਰਗ ਦੇ 1000 ਮੀਟਰ ਮੁਕਾਬਲੇ ਵਿੱਚ ਹਰਿਆਣਾ ਨੇ ਪਹਿਲਾ, ਪੰਜਾਬ ਨੇ ਦੂਜਾ ਅਤੇ ਦਿੱਲੀ ਨੇ ਤੀਜਾ ਇਨਾਮ ਜਿੱਤਿਆ ਅਤੇ ਮਹਿਲਾ ਵਰਗ ਵਿੱਚ ਹਰਿਆਣਾ ਦੀ ਟੀਮ ਨੇ ਸੋਨੇ, ਪੰਜਾਬ ਨੇ ਚਾਂਦੀ ਅਤੇ ਹਿਮਾਚਲ ਪ੍ਰਦੇਸ਼ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਡਰੈਗਨ ਬੋਝ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ 18 ਸੂਬੇ ਭਾਗ ਲੈ ਰਹੇ ਹਨ।

0 comments
bottom of page