- globalnewsnetin
203 ਨਿਰੰਕਾਰੀ ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਨਾਲ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਕ ਵਿਭਾਗ) ਵੱਲੋਂ ਨਿਰੰਕਾਰੀ ਸਤਿਸੰਗ ਭਵਨ, ਸੈਕਟਰ 30, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਮਿਸ਼ਨ ਦੇ 203 ਸ਼ਰਧਾਲੂਆਂ ਵੱਲੋਂ ਨਿਰਸਵਾਰਥ ਖੂਨਦਾਨ ਕੀਤਾ ਗਿਆ। ਖੂਨ ਇਕੱਠਾ ਕਰਨ ਲਈ ਸਰਕਾਰੀ ਮਲਟੀ ਸਪੈਸ਼ਲਿਸਟ ਹਸਪਤਾਲ ਸੈਕਟਰ 16 ਅਤੇ ਸਰਕਾਰੀ ਕਾਲਜ ਅਤੇ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਬਲੱਡ ਬੈਂਕ ਦੀ ਟੀਮ ਮੌਜੂਦ ਸੀ।
ਇਸ ਕੈਂਪ ਦਾ ਉਦਘਾਟਨ ਸੰਤ ਨਿਰੰਕਾਰੀ ਮੰਡਲ ਚੰਡੀਗੜ੍ਹ, ਪੰਜਾਬ, ਹਰਿਆਣਾ, ਉਤਰਾਖੰਡ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਬ੍ਰਾਂਚ ਪ੍ਰਸ਼ਾਸ਼ਨ ਵਿਭਾਗ ਦੇ ਮੈਂਬਰ ਇੰਚਾਰਜ ਐਚ.ਐਸ.ਚਾਵਲਾ ਨੇ ਕੀਤਾ। ਉਨ੍ਹਾਂ ਖੂਨਦਾਨ ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਲੋਕ ਭਲਾਈ ਨੂੰ ਸਮਰਪਿਤ ਉਨ੍ਹਾਂ ਦੀ ਨਿਰਸਵਾਰਥ ਸੇਵਾ ਅਤੇ ਵੱਡਮੁੱਲੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਿਰੰਕਾਰੀ ਮਿਸ਼ਨ ਦਾ ਸੰਦੇਸ਼ ਰੂਹਾਨੀਅਤ ਅਤੇ ਇਨਸਾਨੀਅਤ ਨਾਲ ਨਾਲ ਦੇ ਅੰਤਰਗਤ ਇੰਨਸਾਨ ਅਤੇ ਪਰਮ ਪਿਤਾ ਪ੍ਰਮਾਤਮਾ ਦਾ ਰਿਸ਼ਤਾ ਕਾਇਮ ਕਰਨਾ ਹੈ ਕਿਉਂਕਿ ਇਸ ਤਰ੍ਹਾਂ ਹੀ ਸਮੁੱਚੀ ਮਾਨਵਤਾ ਦੇ ਭਾਈਚਾਰਕ ਸਾਂਝ ਦਾ ਰਿਸ਼ਤਾ ਉੱਚਾ ਹੁੰਦਾ ਹੈ।