top of page
  • globalnewsnetin

25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ‘ਜ਼ੀਰੋ’ ਆਇਆ: ਹਰਭਜਨ ਸਿੰਘ ਈ.ਟੀ.ਓ.


ਮੁੱਖ ਮੰਤਰੀ ਸ਼. ਭਗਵੰਤ ਮਾਨ ਵੱਲੋਂ ਬਿਜਲੀ ਬਿਲ ‘ਜ਼ੀਰੋ’ ਆਉਣ ਦੇ ਕੀਤੇ ਚੁਣਾਵੀ ਵਾਅਦੇ ਅਨੁਸਾਰ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ‘ਜ਼ੀਰੋ’ ਆਏ ਹਨ। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਖੁਲਾਸਾ ਕੀਤਾ।

ਇਸ ਮੌਕੇ ਬੋਲਦਿਆਂ ਸ. ਈ.ਟੀ.ਓ. ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਗਈ ਛੋਟ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ‘ਜ਼ੀਰੋ’ਆਏ ਹਨ। ।

ਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਸਕੀਮ ਤਹਿਤ ਕਿਸੇ ਜਾਤ, ਧਰਮ ਨੂੰ ਆਧਾਰ ਨਹੀਂ ਬਣਾਇਆ ਗਿਆ, ਸਗੋਂ ਹਰੇਕ ਘਰੇਲੂ ਖਪਤਕਾਰ ਨੂੰ ਜੋ ਦੋ ਮਹੀਨਿਆਂ ‘ਚ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ‘ਜ਼ੀਰੋ’ ਆਵੇਗਾ। ਜੇਕਰ ਕੋਈ ਇਸ ਤੋਂ ਵੱਧ ਬਿਜਲੀ ਵਰਤੇਗਾ, ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ।

0 comments
bottom of page