top of page
  • globalnewsnetin

26 जुलाई से दसवीं, ग्यारहवीं और बारहवीं कक्षाओं के लिए स्कूल खोलने का ऐलान,26 ਜੁਲਾਈ ਤੋਂ ਸਕੂਲ ਖੋਲਣ ਦਾ


पॉजिटिविटी दर घटकर 0.3 प्रतिशत हो जाने के कारण इनडोर कार्यक्रम की संख्या बढ़ाकर 150 और आउटडोर कार्यक्रम 300 व्यक्तियों तक की

चंडीगढ़, (गुरप्रीत) पंजाब के मुख्यमंत्री कैप्टन अमरिन्दर सिंह ने कोविड संबंधी प्रतिबंधों में कुछ और ढील देने का ऐलान कर दिया है। इस ऐलान के साथ अब 26 जुलाई से दसवीं, ग्यारहवीं और बारहवीं क्लासों के साथ स्कूल खोले जा सकेंगे। इसके साथ ही इनडोर जमावड़ों के लिए लोगों की अधिकतम संख्या बढ़ाकर 150 व्यक्ति जबकि आउटडोर जमावड़ों के लिए 300 व्यक्ति कर दी गई है, परन्तु क्षमता की ऊपरी सीमा 50 प्रतिशत तक रखने की शर्त होगी।

पंजाब के लिए कोविड पॉजिटिविटी दर घटकर 0.3 प्रतिशत तक हो जाने और पुनरूत्पादन संख्या 0.75 प्रतिशत रहने (राष्ट्रीय औसत की अपेक्षा कम) पर गौर करते हुए मुख्यमंत्री ने कहा कि स्कूलों को दसवीं से बारहवीं तक की क्लासें लगाने की इजाज़त होगी परन्तु सिर्फ़ वही अध्यापक और स्टाफ को फिजीकली उपस्थित होने की आज्ञा होगी जिनका पूरी तरह टीकाकरण हुआ हो। उन्होंने आदेश दिया कि इस सम्बन्ध में संबंधित डिप्टी कमीश्नरों को लिखित तौर पर सूचित करना होगा।

मुख्यमंत्री ने ऐलान किया कि यदि स्थिति काबू में रही तो बाकी क्लासें भी इसी तरह 2 अगस्त, 2021 से खोलने की आज्ञा होगी। उन्होंने आगे कहा कि कैंब्रिज यूनिवर्सिटी ने भविष्यवाणी की है कि आने वाले हफ़्तों में मामलों में और कमी आयेगी।

सामाजिक जमावड़ों के सम्बन्ध में मुख्यमंत्री ने कहा कि सभी क्षेत्रों में कलाकारों / गायकों को ऐसे समारोहों /मौकों के लिए इजाज़त होगी परन्तु इसके लिए कोविड प्रोटोकॉल के पालन को यकीनी बनाना होगा।

मुख्यमंत्री द्वारा बार, सिनेमा हॉल, रैस्टोरैंट, स्पा, स्विमिंग पूल, कोचिंग सैंटर, स्पोर्टस कंपलैक्स, जिम, मॉल़, म्यूज़ीयम, चिड़ियाघर आदि को कोविड टीकाकरण के पालन को यकीनी बनाकर 50 प्रतिशत सामर्थ्य के साथ खोलने के दिए गए हुक्मों के कुछ दिनों बाद आज यह राहत दी गई है। इससे पहले मुख्यमंत्री ने कॉलेजों, कोचिंग सैंटरों और उच्च शिक्षा के अन्य सभी संस्थानों को भी ऐसे ही पालन के साथ खोलने की इजाज़त दी थी।

कोविड की स्थिति बारे वर्चुअल मीटिंग दौरान मुख्यमंत्री ने कहा कि कोविड के स्वरूप में आए बदलाव संबंधी मासिक आंकड़ों ने दिखाया है कि 90 प्रतिशत से अधिक वायरस की किस्म चिंताजनक है क्योंकि मूल वायरस व्यावहारिक तौर पर अन्य किस्मों में बदल चुका है और जून महीने में भी डेल्टा ने ज़ोर पकड़ा हुआ था। उन्होंने कहा कि हालाँकि डेल्टा प्लस का कोई नया केस नहीं है।


ਮੁੱਖ ਮੰਤਰੀ ਵੱਲੋਂ ਸ਼ਰਤਾਂ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ ਸਕੂਲ ਖੋਲਣ ਦਾ ਐਲਾਨ

ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਹੋ ਜਾਣ ਕਾਰਨ ਅੰਦਰੂਨੀ ਇਕੱਠ ਕਰਨ ਦੀ ਗਿਣਤੀ ਵਧਾ ਕੇ 150 ਅਤੇ ਬਾਹਰੀ ਇਕੱਠ 300 ਵਿਅਕਤੀਆਂ ਤੱਕ ਕੀਤੀ

ਚੰਡੀਗੜ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ ਕੁਝ ਹੋਰ ਢਿੱਲ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਨਾਲ ਹੁਣ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਕਲਾਸਾਂ ਨਾਲ ਸਕੂਲ ਖੋਲੇ ਜਾ ਸਕਣਗੇ। ਇਸ ਦੇ ਨਾਲ ਹੀ ਅੰਦਰੂਨੀ ਇਕੱਠਾਂ ਲਈ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਵਧਾ ਕੇ 150 ਵਿਅਕਤੀ ਕਰਨ ਜਦਕਿ ਬਾਹਰੀ ਇਕੱਠਾਂ ਲਈ 300 ਕਰ ਦਿੱਤੀ ਗਈ ਹੈ, ਪਰ ਸਮਰੱਥਾ ਦੀ ਉਪਰਲੀ ਹੱਦ 50 ਫੀਸਦੀ ਤੱਕ ਰੱਖਣ ਦੀ ਸ਼ਰਤ ਹੋਵੇਗੀ।

ਪੰਜਾਬ ਲਈ ਕੋਵਿਡ ਪਾਜੇਟਿਵਿਟੀ ਦਰ ਘਟ ਕੇ 0.3 ਫੀਸਦੀ ਤੱਕ ਹੋ ਜਾਣ ਅਤੇ ਮੁੜ ਪੈਦਾ ਹੋਣ ਦੀ ਗਿਣਤੀ 0.75 ਫੀਸਦੀ ਰਹਿਣ (ਕੌਮੀ ਔਸਤ ਨਾਲੋਂ ਘੱਟ) ਉਤੇ ਗੌਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਦਸਵੀਂ ਤੋਂ ਬਾਰਵੀਂ ਤੱਕ ਕਲਾਸਾਂ ਲਾਉਣ ਦੀ ਇਜਾਜਤ ਹੋਵੇਗੀ ਪਰ ਸਿਰਫ ਉਹੀ ਅਧਿਆਪਕ ਅਤੇ ਸਟਾਫ ਨੂੰ ਫਿਜੀਕਲੀ ਹਾਜਰ ਹੋਣ ਦੀ ਆਗਿਆ ਹੋਵੇਗੀ ਜਿਨਾਂ ਦਾ ਪੂਰੀ ਤਰਾਂ ਟੀਕਾਕਰਨ ਹੋਇਆ ਹੋਵੇ। ਉਨਾਂ ਨੇ ਆਦੇਸ਼ ਦਿੱਤਾ ਕਿ ਇਸ ਸਬੰਧ ਵਿਚ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਤੌਰ ਉਤੇ ਸੂਚਿਤ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਸਥਿਤੀ ਕਾਬੂ ਹੇਠ ਰਹੀ ਤਾਂ ਬਾਕੀ ਕਲਾਸਾਂ ਵੀ ਇਸੇ ਤਰਾਂ 2 ਅਗਸਤ, 2021 ਤੋਂ ਖੋਲਣ ਦੀ ਆਗਿਆ ਹੋਵੇਗੀ। ਉਨਾਂ ਨੇ ਅੱਗੇ ਕਿਹਾ ਕਿ ਕੈਂਬਰਿਜ ਯੂਨੀਵਰਸਿਟੀ ਨੇ ਪੇਸ਼ੀਨਗੋਈ ਕੀਤੀ ਹੈ ਕਿ ਆਉਂਦੇ ਹਫਤਿਆਂ ਵਿਚ ਕੇਸਾਂ ਵਿਚ ਹੋਰ ਕਮੀ ਆਵੇਗੀ।


ਸਮਾਜਿਕ ਇਕੱਠਾਂ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖੇਤਰਾਂ ਵਿਚ ਕਲਾਕਾਰਾਂ/ ਗਾਇਕਾਂ ਨੂੰ ਅਜਿਹੇ ਸਮਾਗਮਾਂ/ਮੌਕਿਆਂ ਲਈ ਇਜਾਜਤ ਹੋਵੇਗੀ ਪਰ ਇਸ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੋਵੇਗਾ।

ਮੁੱਖ ਮੰਤਰੀ ਵੱਲੋਂ ਬਾਰ, ਸਿਨੇਮਾ ਹਾਲਜ਼, ਰੈਸਟੋਰੈਂਟ, ਸਪਾਜ਼, ਸਵੀਮਿੰਗ ਪੂਲਜ਼, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਜ਼ਮ, ਚਿੜੀਆਘਰ ਆਦਿ ਨੂੰ ਕੋਵਿਡ ਟੀਕਾਕਰਨ ਦੀ ਪਾਲਣਾ ਨੂੰ ਯਕੀਨੀ ਬਣਾ ਕੇ 50 ਫੀਸਦੀ ਸਮਰੱਥਾ ਨਾਲ ਖੋਲਣ ਦੇ ਦਿੱਤੇ ਗਏ ਹੁਕਮਾਂ ਤੋਂ ਕੁਝ ਦਿਨਾਂ ਬਾਅਦ ਅੱਜ ਇਹ ਰਾਹਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉਚੇਰੀ ਸਿੱਖਿਆ ਦੇ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਅਜਿਹੀ ਹੀ ਪਾਲਣਾ ਨਾਲ ਖੋਲਣ ਦੀ ਇਜਾਜਤ ਦਿੱਤੀ ਸੀ।

ਕੋਵਿਡ ਦੀ ਸਥਿਤੀ ਬਾਰੇ ਵਰਚੂਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਸਰੂਪ ਵਿਚ ਆਏ ਬਦਲਾਅ ਬਾਰੇ ਮਹੀਨਾਵਾਰ ਅੰਕੜਿਆਂ ਨੇ ਦਰਸਾਇਆ ਹੈ ਕਿ 90 ਫੀਸਦੀ ਤੋਂ ਵੱਧ ਵਾਇਰਸ ਦੀ ਕਿਸਮ ਚਿੰਤਾਜਨਕ ਹੈ ਕਿਉਂ ਜੋ ਮੂਲ ਵਾਇਰਸ ਵਿਵਹਾਰਕ ਤੌਰ ਉਤੇ ਹੋਰ ਕਿਸਮਾਂ ਵਿਚ ਬਦਲ ਚੁੱਕਾ ਹੈ ਅਤੇ ਜੂਨ ਮਹੀਨੇ ਵਿਚ ਵੀ ਡੈਲਟਾ ਨੇ ਜ਼ੋਰ ਫੜਿਆ ਹੋਇਆ ਸੀ। ਉਨਾਂ ਕਿਹਾ ਕਿ ਹਾਲਾਂਕਿ ਡੈਲਟਾ ਪਲੱਸ ਦਾ ਕੋਈ ਨਵਾਂ ਕੇਸ ਨਹੀਂ ਹੈ।

0 comments
bottom of page