top of page
  • globalnewsnetin

31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਕਰਾਉਣ ਵਾਲਿਆਂ ਨੂੰ ਨਹੀਂ ਦੇਣੀ ਪਵੇਗੀ 2.25 ਫੀਸਦੀ ਸਟੈਂਪ ਡਿਊਟੀ


31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਕਰਾਉਣ ਵਾਲਿਆਂ ਨੂੰ ਨਹੀਂ ਦੇਣੀ ਪਵੇਗੀ 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ- ਜਿੰਪਾ

ਚੰਡੀਗੜ੍ਹ, : ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ।

ਤਫ਼ਸੀਲ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਹੁਣ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

0 comments
bottom of page