• globalnewsnetin

33 Nomination papers withdrawn on day 1,33 ਨਾਮਜ਼ਦਗੀ ਪੱਤਰ ਵਾਪਸ ਲਏ


Chandigarh, (Gurpreet) As per the program announced for Punjab Vidhan Sabha Election 2022, 33 persons today withdrew their nomination papers.

Informing in this regard, Chief Electoral Officer Punjab Dr. S. Karuna Raju said that 1645 nomination papers were found in order out of 2266 nomination papers which were received for 117 Assembly Constituencies of State. He further said that 588 nomination papers were rejected during scrutiny.

He informed that February 4, 2022 will be last day to withdraw the nomination papers.


ਪੰਜਾਬ ਰਾਜ ਵਿਧਾਨ ਸਭਾ ਚੋਣਾ 2022 ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ 33 ਵਿਅਕਤੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚੋਂ 1645 ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ ਜਦਕਿ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ 4 ਫਰਵਰੀ, 2022 ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੈ ਅਤੇ ਇਸ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।



0 comments