• globalnewsnetin

Badal congratulates farmers on historic victory,ਬਾਦਲ ਵੱਲੋਂ ਇਤਿਹਾਸਕ ਜਿੱਤ ਲਈ ਕਿਸਾਨਾਂ ਨੁੰ ਵਧਾਈ


Welcomes their decision to return home, says SAD had done its utmost for them)


Chandigarh, (Gurpreet) – Shiromani Akali Dal (SAD) President Sukhbir Singh Badal today congratulated the farmers for their historic victory whereby they had not only forced the BJP led central government to repeal the three agricultural laws, but had also paved the way for making the minimum support price (msp) a legal right.

In a statement here, the SAD President said the win on the borders of Delhi was a win for the entire farming community of the country. “The annadaata has given a clear-cut message to the rulers of the country that no laws can be framed on agriculture without taking them into confidence”.

Mr Badal also welcomed the decision of the farmers to return back to their homes in Punjab, saying “your steadfast resolve as well as the peaceful and democratic manner in which you conducted your one-year long agitation will be remembered for years to come. Farmers of tomorrow will remember the sacrifices made by you today”, Mr Badal said while commemorating the deaths of 800 farmers who sacrificed their lives for the common good.

Asserting that the SAD had done its utmost for the Kisani Sangharsh and would continue to fight for the rights of the farming community, Mr Badal said “we resigned from the union ministry and even quit the NDA when we realized the central government was not sincere towards farmers and was not addressing their apprehensions. SAD workers supported the Kisani Sangharsh wholeheartedly and will stand with farmers always”, he added.


ਵਾਪਸ ਘਰ ਪਰਤਣ ਦੇ ਫੈਸਲੇ ਦਾ ਕੀਤਾ ਸਵਾਗਤ, ਕਿਹਾ ਕਿ ਅਕਾਲੀ ਦਲ ਨੇ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ ਚੰਡੀਗੜ੍ਹ, : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨਾ ਨੂੰ ਆਪਣੀ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਕਿਸਾਨਾਂ ਨੇ ਨਾ ਸਿਰਫ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਮਜਬੂਰ ਕੀਤਾ ਬਲਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਇਕ ਕਾਨੂੰਨੀ ਅਧਿਕਾਰ ਬਣਾਉਣ ਦਾ ਰਾਹ ਵੀ ਪੱਧਰਾ ਕਰ ਦਿੱਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਹੋਈ ਜਿੱਤ ਦੇਸ਼ ਦੇ ਸਾਰੇ ਕਿਸਾਨਾਂ ਦੀ ਜਿੱਤ ਹੈ। ਉਹਨਾਂ ਕਿਹਾ ਕਿ ਅੰਨਦਾਤਾ ਨੇ ਦੇਸ਼ ਦੇ ਸ਼ਾਸਕਾਂ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਬਾਰੇ ਕੋਈ ਵੀ ਕਾਨੂੰਨ ਉਹਨਾਂ ਨੂੰ ਭਰੋਸ ਵਿਚ ਲਏ ਬਗੈਰ ਨਹੀਂ ਬਣਾਇਆ ਜਾ ਸਕਦਾ। ਸਰਦਾਰ ਬਾਦਲ ਨੇ ਕਿਸਾਨਾਂ ਵੱਲੋਂ ਪੰਜਾਬ ਵਿਚ ਆਪਣੇ ਘਰ ਪਰਤਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿਸ ਤਰੀਕੇ ਤੁਸੀਂ ਇਕ ਸਾਲ ਤੰਕ ਸ਼ਾਂਤੀਪੂਰਨ ਤੇ ਲੋਕਤੰਤਰੀ ਢੰਗ ਨਾਲ ਦ੍ਰਿੜ੍ਹ ਸੰਕਲਪ ਹੋ ਕੇ ਅੰਦੋਲਨ ਚਲਾਇਆ, ਇਹ ਵਰਿ੍ਹਆਂ ਤੱਕ ਯਾਦ ਰੱਖਿਆ ਜਾਵੇਗਾ। ਸਾਂਝੀ ਭਲਾਈ ਵਾਸਤੇ 800 ਕਿਸਾਨਾਂ ਦੀ ਸ਼ਹਾਦਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਕੱਲ੍ਹ ਦੇ ਕਿਸਾਨ ਤੁਹਾਡੇ ਵੱਲੋਂ ਅੱਜ ਦਿੱਤੀਆਂ ਕੁਰਬਾਨੀਆਂ ਯਾਦ ਕਰਨਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਕਿਸਾਨੀ ਸੰਘਰਸ਼ ਵਾਸਤੇ ਬਣਦਾ ਯੋਗਦਾਨ ਪਾਇਆ ਹੈ ਤੇ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦਿੱਤਾ ਤੇ ਐਨ ਡੀ ਏ ਵੀ ਉਦੋਂ ਛੱਡ ਦਿੱਤਾ ਜਦੋਂ ਅਸੀਂ ਮਹਿਸੂਸ ਕੀਤਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਨਹੀਂ ਤੇ ਉਹਨਾਂ ਦੇ ਖਦਸ਼ੇ ਦੂਰ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਕਾਲੀ ਵਰਕਰਾਂ ਨੇ ਕਿਸਾਨ ਸੰਘਰਸ਼ ਦੀ ਦਿਲੋਂ ਹਮਾਇਤ ਕੀਤੀ ਤੇ ਉਹ ਹਮੇਸ਼ਾ ਕਿਸਾਨਾਂ ਨਾਲ ਖੜ੍ਹਨਗੇ।

0 comments