top of page
  • globalnewsnetin

PUNJAB CM MOURNS PASSING AWAY OF LEGENDARY ATHLETE FLYING SIKH MILKHA SINGH,ਮਹਾਨ ਅਥਲੀਟ ਉਡਣਾ ਸਿੱਖ....


Chandigarh, (Gurpreet) Punjab Chief Minister Captain Amarinder Singh on Saturday condoled the sad demise of legendary athlete Milkha Singh, who passed away here last midnight in PGIMER after a valiant battle against COVID-19. Milkha Singh (91) is survived by a son and three daughters. His son Jeev Milkha Singh is also a renowned Golfer.

In his condolence message, the Chief Minister said, "I am saddened to learn about the death of all time greatest athlete of the country who brought several gold medals in both the Asian and Commonwealth Games thus making every Punjabi proud."

Notably, India’s first Olympics Finalist and Commonwealth Games Gold medalist athlete Milkha Singh was also known as “The Flying Sikh”. He was sports icon of more than 100 crore people of the country. He stood 4th in 400 Metre event at Rome Olympics,1960 and won Gold medal in 1958 Cardiff Commonwealth Games besides double Gold medals in 1958 Tokyo Asian Games and 1962 Jakarta Asian Games. He represented India in three Olympic Games (1956 Melbourne, 1960 Rome and 1964 Tokyo).

Milkha Singh was awarded Padma Shri, India's fourth-highest civilian honour, in recognition of his sporting achievements.

Sharing his heartfelt condolences with the bereaved family, relatives and friends, the Chief Minister prayed to the Almighty to give courage to bear the huge loss in this hour of grief and grant eternal peace to the departed soul.


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਮਿਲਖਾ ਸਿੰਘ ਜੋ 91 ਵਰ੍ਹਿਆਂ ਦੇ ਸਨ, ਬੀਤੀ ਅੱਧੀ ਰਾਤ ਪੀ.ਜੀ.ਆਈ., ਚੰਡੀਗੜ੍ਹ ਵਿਖੇ ਕੋਵਿਡ ਨਾਲ ਜੂਝਦਿਆਂ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਪੁੱਤਰ ਜੀਵ ਮਿਲਖਾ ਸਿੰਘ ਉੱਘਾ ਗੌਲਫਰ ਹੈ।


ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਦੇਸ਼ ਦੇ ਸਰਵੋਤਮ ਅਥਲੀਟ ਜਿਨ੍ਹਾਂ ਭਾਰਤ ਲਈ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਕਈ ਸੋਨ ਤਮਗੇ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ, ਦੇ ਤੁਰ ਜਾਣ ਨਾਲ ਮੈਨੂੰ ਨਿੱਜੀ ਤੌਰ ਉਤੇ ਬਹੁਤ ਦੁੱਖ ਹੋਇਆ। ਪੰਜਾਬ ਨੂੰ ਆਪਣੇ ਇਸ ਮਹਾਨ ਅਥਲੀਟ ਉਤੇ ਹਮੇਸ਼ਾ ਮਾਣ ਰਹੇਗਾ।”


ਉਡਣਾ ਸਿੱਖ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਓਲੰਪਿਕ ਫਾਈਨਲ ਵਿੱਚ ਪੁੱਜਣ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਦੇਸ਼ ਦੇ ਪਹਿਲੇ ਅਥਲੀਟ ਸਨ।ਉਹ 100 ਕਰੋੜ ਤੋਂ ਵੱਧ ਆਬਾਦੀ ਵਾਲੇ ਦੇਸ਼, ਭਾਰਤ ਦੇ ਆਈਕੌਨ ਖਿਡਾਰੀ ਸਨ।ਉਨ੍ਹਾਂ 1960 ਦੀਆਂ ਰੋਮ ਓਲੰਪਿਕ ਖੇਡਾਂ ਦੀ 400 ਮੀਟਰ ਦੌੜ ਵਿੱਚ ਚੌਥਾ ਸਥਾਨ ਹਾਸਲ ਕੀਤਾ।ਉਨ੍ਹਾਂ 1958 ਦੀਆਂ ਕਾਰਡਿਫ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੋਂ ਇਲਾਵਾ 1958 ਦੀਆਂ ਟੋਕੀਓ ਏਸ਼ਿਆਈ ਖੇਡਾਂ ਤੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਦੋ-ਦੋ ਸੋਨ ਤਮਗੇ ਜਿੱਤੇ।ਮਿਲਖਾ ਸਿੰਘ ਨੇ ਭਾਰਤ ਵੱਲੋਂ ਤਿੰਨ ਓਲੰਪਿਕਸ (1956 ਮੈਲਬਰਨ, 1960 ਰੋਮ ਤੇ 1964 ਟੋਕੀਓ) ਵਿੱਚ ਹਿੱਸਾ ਲਿਆ।


ਮਿਲਖਾ ਸਿੰਘ ਨੂੰ ਭਾਰਤ ਸਰਕਾਰ ਨੇ ਖੇਡਾਂ ਵਿੱਚ ਪਾਏ ਯੋਗਦਾਨ ਸਦਕਾ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮ ਸ੍ਰੀ ਨਾਲ ਸਨਮਾਨਿਆ।


ਮਿਲਖਾ ਸਿੰਘ ਦੇ ਪਰਿਵਾਰ, ਸਾਕ-ਸਨੇਹੀਆਂ, ਦੋਸਤਾਂ ਅਤੇ ਖੇਡ ਪ੍ਰਸੰਸਕਾਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

0 comments
bottom of page