top of page
  • globalnewsnetin

Teachers get another chance for mutual transfers,ਬਦਲੀਆਂ-ਅਧਿਆਪਕਾਂ ਨੂੰ ਇੱਕ ਹੋਰ ਮੌਕਾ


Chandigarh,(Gurpreet) Punjab Education Minister Mr. Vijay Inder Singla has given another chance to the school teachers to resolve their problems regarding mutual transfers and asked them to upload their data on e-Punjab portal by April 28.

According to a spokesperson of the school education department, 3582 newly recruited teachers have been given exemption for mutual transfer. According to the spokesperson both the candidates for inter-district adjustment should be of the same category while the two candidates for mutual adjustment in the district may be of different categories. At the same time it came to the notice of the department that some teachers, head teachers and centre head teachers could not apply for the transfer due to non-fulfillment of transfer conditions. Therefore, 3582 newly recruited teachers, Head Teachers and Centre Head Teachers recruited through direct recruitment have been given time till April 28 to upload their general information, service records, results etc. on the e-Punjab portal for mutual transfers. According to the spokesperson, apart from the above categories, aspiring teachers who have fulfilled the transfer requirements under the Teacher Transfer Policy 2019 can also apply online till April 28. All these requests will be received for mutual transfers only.


ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਭਰਤੀ ਹੋਏ 3582 ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਅੰਤਰ ਜ਼ਿਲ੍ਹਾ ਐਡਜਸਟਮੈਂਟ ਦੇ ਲਈ ਦੋਵੇਂ ਉਮੀਦਵਾਰ ਇੱਕ ਹੀ ਕੈਟਾਗਰੀ ਦੇ ਹੋਣੇ ਚਾਹੀਦੇ ਹਨ ਜਦਕਿ ਜ਼ਿਲ੍ਹੇ ਅੰਦਰ ਆਪਸੀ ਐਡਸਟਮੈਂਟ ਕਰਵਾਉਣ ਵਾਲੇ ਦੋਵੇਂ ਉਮੀਦਵਾਰ ਵੱਖਰੀ ਵੱਖਰੀ ਕੈਟਾਗਰੀ ਦੇ ਹੋ ਸਕਦੇ ਹਨ। ਇਸ ਦੇ ਨਾਲ ਹੀ ਵਿਭਾਗ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁੱਝ ਅਧਿਆਪਕ, ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ ਬਦਲੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਆਪਸੀ ਬਦਲੀ ਹੀ ਅਪਲਾਈ ਨਹੀਂ ਕਰ ਸਕੇ। ਇਸ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਨਵੇਂ ਭਰਤੀ ਹੋਏ 3582 ਅਧਿਆਪਕਾਂ, ਸਿੱਧੀ ਭਰਤੀ ਰਾਹੀਂ ਭਰਤੀ ਹੋਏ ਹੈਡ ਟੀਚਰਜ਼ ਅਤੇ ਸੈਂਟਰ ਹੈਡ ਟੀਚਰਜ਼ ਨੂੰ 28 ਅਪ੍ਰੈਲ ਤੱਕ ਈ-ਪੰਜਾਬ ਪੋਰਟਲ ’ਤੇ ਆਪਣੀ ਆਪਣੀ ਆਮ ਜਾਣਕਾਰੀ, ਸਰਵਿਸ ਰਿਕਾਰਡ, ਨਤੀਜੇ ਆਦਿ ਅਪਲੋਡ ਕਰਨ ਵਾਸਤੇ ਸਮਾਂ ਦਿੱਤਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਉਪਰੋਕਤ ਅਧਿਆਪਕਾਂ ਤੋਂ ਇਲਾਵਾ ਅਧਿਆਪਕ ਤਬਾਦਲਾ ਨੀਤੀ 2019 ਹੇਠ ਬਦਲੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਚਾਹਵਾਨ ਅਧਿਆਪਕ ਵੀ 28 ਅਪ੍ਰੈਲ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਇਹ ਸਾਰੀਆਂ ਬੇਨਤੀਆਂ ਕੇਵਲ ਆਪਸੀ ਬਦਲੀ ਲਈ ਹੀ ਪ੍ਰਾਪਤ ਕੀਤੀਆਂ ਜਾਣਗੀਆਂ।


0 comments
bottom of page