top of page
  • globalnewsnetin

कोविड-19 के चलते गेहूं की सुरक्षित खरीद और मंडीकरण संबंधी एडवाइज़री जारी,ਕੋਵਿਡ-19 ਦੇ ਚੱਲਦਿਆਂ ਕਣਕ ਦੀ..


चंडीगढ़ (गुरप्रीत) कोविड-19 के मद्देनजर, पंजाब सरकार की तरफ से आज गेहूं की सुरक्षित खरीद और मंडीकरण संबंधी एडवाइजरी जारी की गई।

इस सम्बन्धी जानकारी देते हुये स्वास्थ्य मंत्री स. बलबीर सिंह सिद्धू ने बताया कि कोरोना वायरस अलग -अलग सतहों पर अलग-अलग समय के लिए जीवित रहता है। यह रसायनिक कीटनाशकों के साथ आसानी के साथ अक्रियाशील हो जाता है। इस तरह महामारी को नियंत्रित करने के लिए कोरोना वायरस संबंधी सही जानकारी और ज्ञान महत्वपूर्ण है। उन्होंने कहा कि गेहूं की खरीद और मंडीकरण के दौरान कोरोना वायरस के फैलाव को रोकने के लिए राज्य सरकार की तरफ से जारी दिशा-निर्देशों की सख्ती से पालना को यकीनी बनाना जरूरी है।

स. सिद्धू ने बताया कि यह दिशा-निर्देश खरीद प्रक्रिया में शामिल अलग-अलग भाईवालों जैसे कि किसानों, कम्बाईन ओपरेटरों, कामगारों, आढ़तियों/दुकानदारों और ट्रांसपोर्टरों की सुरक्षा को यकीनी बनाने के लिए जारी किये गए हैं। उन्होंने कहा कि मार्केट कमेटियां/राज्य की खरीद एजेंसियों के स्टाफ, जिला प्रशासन को अपने-अपने क्षेत्रों में यह दिशा-निर्देश लागू करने के लिए आदेश दिए गए हैं।

स्वास्थ्य मंत्री ने कहा कि जहाँ भी संभव हो किसान हाथों से काम करने की बजाय मशीनों के साथ काम करने को प्राथमिकता दें। उन्होेंने कहा कि कटाई के लिए मशीन चलाने वाले व्यक्ति के साथ सिर्फ उपयुक्त संख्या में व्यक्ति ही होने चाहिएं। उन्होंने कहा कि सभी मशीनों को दाखिले समय और नियमित अंतरालों पर सैनीटाईज किया जाना चाहिए। उन्होंने कहा कि यह लाजिमी है कि कटाई के कामों में लगे सभी व्यक्तियों को हर समय मास्क पहन कर रखने के साथ साथ नियमित अंतरालों पर साबुन के साथ हाथ धोने यकीनी बनाने चाहिएं।

उन्होंने कहा कि सभी को सही समय पर और प्रमाणित जानकारी के लिए पंजाब सरकार की तरफ से तैयार की ‘कोवा’ एप डाउनलोड करने के लिए सलाह दी जाती है और कटाई के दौरान यदि कोई व्यक्ति पाॅजिटिव केस के संपर्क में आता है तो घबराने की कोई जरूरत नहीं है। उन्होंने कहा कि ऐसे मामलों में हैल्पलाइन नंबर 104 पर संपर्क करना चाहिए और इस सम्बन्धी पूरी जानकारी देनी चाहिए। उन्होंने कहा कि कम्बाईन ओपरेटर और उसके साथ काम करने वाले कामगारों को हमेशा ध्यान में रखना चाहिए कि महामारी के दौरान उपयुक्त सामाजिक दूरी बना कर रखना और ज्यादा महत्वपूर्ण है। उन्होंने कहा कि ट्रांसपोर्टर और उसके कर्मचारियों को सलाह दी जाती है कि वह एक दूसरे को मिलने/विदाई लेने के समय किसी के साथ हाथ ना मिलाएं या गले ना मिलें। उन्होंने कहा कि मार्केट कमेटियां अपने दफ्तरी स्थानों की संभाल और सैनीटाईजेशन को यकीनी बनाऐंगी और कोविड -19 के फैलाव को रोकने सम्बन्धी जारी विस्तृत एस.ओ.पी. की सख्ती से पालना करेंगी।


ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ 'ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ ਹੈ। ਇਸ ਤਰ੍ਹਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੋਰੋਨਾ ਵਾਇਰਸ ਬਾਰੇ ਸਹੀ ਜਾਣਕਾਰੀ ਅਤੇ ਗਿਆਨ ਮਹੱਤਵਪੂਰਣ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਅਤੇ ਮੰਡੀਕਰਨ ਦੌਰਾਨ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਕਰਨ ਲਈ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਸ. ਸਿੱਧੂ ਨੇ ਦੱਸਿਆ ਕਿ ਇਹ ਦਿਸ਼ਾ-ਨਿਰਦੇਸ਼ ਖਰੀਦ ਪ੍ਰਕਿਰਿਆ ਵਿੱਚ ਸ਼ਾਮਲ ਵੱਖ-ਵੱਖ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ/ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ/ਸੂਬੇ ਦੀਆਂ ਖਰੀਦ ਏਜੰਸੀਆਂ ਦੇ ਸਟਾਫ, ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਸੰਭਵ ਹੋਵੇ ਕਿਸਾਨ ਹੱਥੀ ਕੰਮ ਕਰਨ ਦੀ ਬਜਾਇ ਮਸ਼ੀਨਾਂ ਨਾਲ ਕੰਮ ਕਰਨ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਵਾਢੀ ਲਈ ਮਸ਼ੀਨ ਚਲਾਉਣ ਵਾਲੇ ਵਿਅਕਤੀ ਨਾਲ ਸਿਰਫ਼ ਢੁੱਕਵੀਂ ਗਿਣਤੀ ਵਿਅਕਤੀ ਹੀ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਮਸ਼ੀਨਾਂ ਨੂੰ ਦਾਖਲੇ ਸਮੇਂ ਅਤੇ ਨਿਯਮਤ ਅੰਤਰਾਲਾਂ 'ਤੇ ਸੈਨੀਟਾਈਜ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਜ਼ਮੀ ਹੈ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ 'ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਹੈਲਪਲਾਈਨ ਨੰਬਰ 104 'ਤੇ ਸੰਪਰਕ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ /ਵਿਦਾ ਲੈਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ।

ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ.ਓ.ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ।

0 comments
bottom of page