top of page
  • globalnewsnetin

पंजाब के स्टेडियम राष्ट्रीय और अंतरराष्ट्रीय खिलाड़ियों के लिए खोलने की हिदायत,ਪੰਜਾਬ ਦੇ ਸਟੇਡੀਅਮ ਕੌਮੀ


चंडीगढ़ (गुरप्रीत) पंजाब के खेल, युवा सेवाएं और प्रवासी भारतीय मामलों संबंधी मंत्री राणा गुरमीत सिंह सोढी ने कोरोना की दूसरी लहर के घट रहे मामलों के मद्देनजर राष्ट्रीय और अंतरराष्ट्रीय टूर्नामेंटों में भाग लेने के इच्छुक खिलाड़ियों के लिए तैयारियां करने के लिए पंजाब के सभी स्टेडियम खोलने सम्बन्धी खेल विभाग को हिदायत की है। राज्य के सभी जिला खेल अधिकारियों को निर्देश जारी करते हुये राणा सोढी ने बताया कि पंजाब सरकार की तरफ से फैसला लिया गया है कि जो पुरुष और महिला खिलाड़ी राष्ट्रीय और अंतरराष्ट्रीय स्तर के टूर्नामेंटों में भाग लेना चाहते हैं, उनकी तैयारी करने सम्बन्धी खिलाड़ियों को राज्य के स्टेडियमों में अभ्यास करने की छूट दी जाये क्योंकि अब कोरोना के मामले घटे हैं। उन्होंने कहा कि खिलाड़ियों और कोचों को पंजाब सरकार के स्वास्थ्य विभाग की तरफ से जारी कोविड-19 की रोकथाम सम्बन्धी दिशा -निर्देशों की पालना यकीनी बनानी पड़ेगी। इस सम्बन्धी सभी ज़िला खेल अधिकारियों को पत्र जारी कर दिया गया है।

कैबिनेट मंत्री ने कहा कि पंजाब के खिलाड़ियों को राष्ट्रीय और अंतरराष्ट्रीय टूर्नामेंटों के लिए तैयार रखने में कोई कसर बाकी नहीं छोड़ी जा रही जिससे खिलाड़ी राज्य और देश का नाम रौशन कर सकें। उन्होंने कहा कि मुख्यमंत्री कैप्टन अमरिन्दर सिंह के नेतृत्व वाली पंजाब सरकार राज्य में खेल समर्थकी माहौल सृजन करने के लिए दिन -रात काम कर रही है जिससे नौजवानों को नशों की तरफ से हटा कर रचनात्मक कामों में लगाया जा सके। हाल ही में पटियाला में महाराजा भुपिन्दर सिंह पंजाब खेल यूनिवर्सिटी की स्थापना की गई और ओलंपिक और अन्य मुकाबलों में पदक जीतने वालों के लिए इनामी राशि में बड़ा विस्तार किया गया है।

इस दौरान विशेष सचिव-कम- डायरैक्टर खेल और युवा सेवाएं श्री डी.पी.एस. खरबंदा ने बताया कि राज्य के स्टेडियमों को खिलाड़ियों के लिए खोलने संबंधी ज़िला खेल अधिकारियों को प्रबंध मुकम्मल करने के लिए कह दिया गया है जिससे कोविड की रोकथाम के नियमों की पालना यकीनी करते हुये खिलाड़ियों की तैयारी में कोई कमी न रहे। उन्होंने बताया कि खिलाड़ियों को मानसिक तौर पर भी अंतरराष्ट्रीय मुकाबलों के लिए तैयार किया जा रहा है।


ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।

ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਖਿਡਾਰੀ ਅਤੇ ਖਿਡਾਰਨਾਂ ਜੋ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਟੂਰਨਾਮੈਂਟਾਂ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਨ੍ਹਾਂ ਦੀ ਤਿਆਰੀ ਕਰਨ ਸਬੰਧੀ ਖਿਡਾਰੀਆਂ ਨੂੰ ਰਾਜ ਦੇ ਸਟੇਡੀਅਮਾਂ ਵਿੱਚ ਪ੍ਰੈਕਟਿਸ ਕਰਨ ਦੀ ਛੋਟ ਦਿੱਤੀ ਜਾਵੇ ਕਿਉਂਕਿ ਹੁਣ ਕੋਰੋਨਾ ਦੇ ਮਾਮਲੇ ਘਟੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਤੇ ਕੋਚਾਂ ਨੂੰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੋਵਿਡ-19 ਦੀ ਰੋਕਥਾਮ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ। ਇਸ ਸਬੰਧੀ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਟੂਰਨਾਮੈਂਟਾਂ ਲਈ ਤਿਆਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤਾਂ ਜੋ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਖੇਡਾਂ ਪੱਖੀ ਮਾਹੌਲ ਸਿਰਜਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਨਸ਼ਿਆਂ ਵਾਲੇ ਪਾਸਿਉਂ ਹਟਾ ਕੇ ਉਸਾਰੂ ਕੰਮਾਂ ਵਿੱਚ ਲਾਇਆ ਜਾ ਸਕੇ। ਹਾਲ ਹੀ ਵਿੱਚ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਅਤੇ ਉਲੰਪਿਕ ਤੇ ਹੋਰ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਵਾਲਿਆਂ ਲਈ ਇਨਾਮੀ ਰਾਸ਼ੀ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।


ਇਸ ਦੌਰਾਨ ਵਿਸ਼ੇਸ਼ ਸਕੱਤਰ-ਕਮ- ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਰਾਜ ਦੇ ਸਟੇਡੀਅਮਾਂ ਨੂੰ ਖਿਡਾਰੀਆਂ ਲਈ ਖੋਲ੍ਹਣ ਬਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪ੍ਰਬੰਧ ਮੁਕੰਮਲ ਕਰਨ ਲਈ ਕਹਿ ਦਿੱਤਾ ਗਿਆ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਖਿਡਾਰੀਆਂ ਦੀ ਤਿਆਰੀ ਵਿੱਚ ਕੋਈ ਘਾਟ ਨਾ ਰਹੇ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਮਾਨਸਿਕ ਤੌਰ ਉਤੇ ਵੀ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਰਿਹਾ ਹੈ।

0 comments
bottom of page