top of page
  • globalnewsnetin

पंजाब कैबिनेट ने उत्कृष्ट खिलाडिय़ों को सरकारी नौकरियाँ देने के लिए मार्ग प्रशस्त किया,ਕੈਬਨਿਟ ਨੇ ਚੋਟੀ


चंडीगढ़, (गुरप्रीत) मुख्यमंत्री कैप्टन अमरिन्दर सिंह द्वारा हाल ही में हुए टोक्यो ओलंपिक खेलों में देश का नाम रौशन करने वाले पंजाब के खिलाडिय़ों को नकद इनामी राशि से सम्मानित करने के मौके पर किए गए वायदे को पूरा करते हुए पंजाब कैबिनेट ने उत्कृष्ट खिलाडिय़ों के लिए रोजग़ार का विशेष प्रबंध करने के लिए मार्ग प्रशस्त करते हुए गुरूवार को नियमों में संशोधन करने का फ़ैसला किया।

पंजाब खिलाड़ी भर्ती नियम, 1988 के नियम 3 में संशोधन करते हुए इसमें नियम 3 ए शामिल करने के साथ ओलंपिक खेलों, एशियाई खेलों और राष्ट्रमंडल खेलों के साथ-साथ विश्व कप टूर्नामेंटों में बढिय़ा प्रदर्शन करने वाले खिलाड़ी खेल कोटे के अंतर्गत विभिन्न विभागों में भर्ती किए जाएंगे। सरकारी प्रवक्ता के अनुसार नए नियम को शामिल करने से ओलम्पिक खेलों, चार सालों के बाद होने वाले अंतरराष्ट्रीय मुकाबले विश्व कप/चैंपियनशिप (फीफा विश्व कप $फुटबॉल, आई.ए.ए.एफ. विश्व कप एथलैटिक्स, फीबा बास्केटबॉल विश्व कप, वॉलीबाल विश्व कप और हॉकी विश्व कप), एशियाई खेलों और राष्ट्रमंडल खेलों में पदक जीतने वाले खिलाडिय़ोंं को स्टेट सिविल सर्विसज़ और राज्य के मामलों से सम्बन्धित पदों के विरुद्ध नियुक्ति दीं जाएंगी। कैबिनेट ने अन्य वर्गों के खिलाडिय़ों को शामिल करने के लिए मुख्यमंत्री को नीति में आवश्यक बदलाव करने के लिए अधिकृत किया।

इस निर्णय का उद्देश्य युवाओं को खेलों को कॅरियर के रूप में अपनाने के लिए प्रेरित करना भी है।


ਚੰਡੀਗੜ੍ਹ, : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਲ ਹੀ ਵਿੱਚ ਹੋਈਆਂ ਟੋਕੀਓ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨ ਕਰਨ ਮੌਕੇ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਕੈਬਨਿਟ ਨੇ ਚੋਟੀ ਦੇ ਖਿਡਾਰੀਆਂ ਲਈ ਰੋਜ਼ਗਾਰ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਰਾਹ ਪੱਧਰਾ ਕਰਦਿਆਂ ਵੀਰਵਾਰ ਨੂੰ ਨਿਯਮਾਂ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ। ਪੰਜਾਬ ਖਿਡਾਰੀ ਭਰਤੀ ਨਿਯਮ, 1988 ਦੇ ਨਿਯਮ 3 ਵਿੱਚ ਸੋਧ ਕਰਦਿਆਂ ਇਸ ਵਿੱਚ ਨਿਯਮ 3 ਏ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਦੇ ਨਾਲ ਵਿਸ਼ਵ ਕੱਪ ਟੂਰਨਾਮੈਂਟਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਖੇਡ ਕੋਟੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਜਾਣਗੇ। ਸਰਕਾਰੀ ਬੁਲਾਰੇ ਅਨੁਸਾਰ ਨਵੇਂ ਨਿਯਮ ਨੂੰ ਸ਼ਾਮਲ ਕਰਨ ਨਾਲ ਓਲੰਪਿਕ ਖੇਡਾਂ, ਚਾਰ ਸਾਲਾਂ ਬਾਅਦ ਹੋਣ ਵਾਲੇ ਕੌਮਾਂਤਰੀ ਮੁਕਾਬਲਿਆਂ ਵਿਸ਼ਵ ਕੱਪ/ਚੈਂਪੀਅਨਸ਼ਿਪਾਂ (ਫੀਫਾ ਵਿਸ਼ਵ ਕੱਪ ਫੁਟਬਾਲ, ਆਈ.ਏ.ਏ.ਐਫ. ਵਿਸ਼ਵ ਕੱਪ ਅਥਲੈਟਿਕਸ, ਫੀਬਾ ਬਾਸਕਟਬਾਲ ਵਿਸ਼ਵ ਕੱਪ, ਵਾਲੀਬਾਲ ਵਿਸ਼ਵ ਕੱਪ ਤੇ ਹਾਕੀ ਵਿਸ਼ਵ ਕੱਪ), ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਟੇਟ ਸਿਵਲ ਸਰਵਿਸਜ਼ ਅਤੇ ਸੂਬੇ ਦੇ ਮਾਮਲਿਆਂ ਨਾਲ ਸਬੰਧਤ ਅਸਾਮੀਆਂ ਵਿਰੁੱਧ ਨਿਯੁਕਤੀਆਂ ਦਿੱਤੀਆਂ ਜਾਣਗੀਆਂ। ਕੈਬਨਿਟ ਨੇ ਹੋਰ ਵਰਗਾਂ ਦੇ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਮੁੱਖ ਮੰਤਰੀ ਨੂੰ ਨੀਤੀ ਵਿੱਚ ਕੋਈ ਵੀ ਤਬਦੀਲੀ ਕਰਨ ਲਈ ਅਧਿਕਾਰਤ ਕੀਤਾ।ਇਸ ਫੈਸਲੇ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵਿੱਚ ਕਰੀਅਰ ਬਣਾਉਣ ਲਈ ਉਤਸ਼ਾਹਤ ਕਰਨਾ ਹੈ।

0 comments
bottom of page