top of page
  • globalnewsnetin

पंजाब द्वारा अपना चुनावी शुभंकर ‘शेरा’ का विमोचन,ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ `ਸ਼ੇਰਾ` ਲਾਂਚ



चंडीगढ़ (गुरप्रीत) पंजाब विधानसभा चुनाव-2022 से पहले मतदाताओं को उनके मताधिकार के महत्व के बारे में रचनात्मक तरीके से जागरूक करने के लिए कार्यालय मुख्य निर्वाचन अधिकारी पंजाब ने आज फेसबुक लाइव इवेंट के माध्यम से शेर को दर्शाता हुआ अपना चुनावी शुभंकर-‘शेरा’ का अनावरण किया।

इस अवसर पर विशेष रूप से विकलांग व्यक्तियों (पीडब्ल्यूडीज़) को विशिष्ट अतिथि के रूप में आमंत्रित किया गया था।

इस अवसर पर बोलते हुए मुख्य निर्वाचन अधिकारी पंजाब डॉ. एस. करुणा राजू (आई.ए.एस.) ने कहा कि पारंपरिक पंजाबी पोशाक पहने हुए चुनावी शुभंकर ‘शेरा’ पंजाब की समृद्ध सांस्कृतिक विरासत को दर्शाता है। सुव्यवस्थित मतदाता शिक्षा एवं निर्वाचक सहभागिता कार्यक्रम (स्वीप) के अंतर्गत प्रचारित शुभंकर का उद्देश्य देश मतदाता जागरूकता और मतदान में भागीदारी को बढ़ाना है, जिससे नैतिक मतदान को प्रोत्साहित किया जा सके।

स्वीप योजना के हिस्से के तौर पर सोशल मीडिया पर मतदाता जागरूकता सन्देशों को व्यापक तौर पर प्रसारित करने के अलावा चुनावी शुभंकर, शेरा के पोस्टर, तस्वीरों और बड़े आकार के कट-आउट्स का प्रयोग किया जाएगा। यह विशेष रूप से युवाओं की भागीदारी को सुनिश्चित बनाएगा।

डॉ. राजू ने आगे बताया कि पंजाब के सभ्याचार और मतदाताओं की पसंद को ध्यान में रखते हुए मतदाता जागरूकता अभियान चलाया गया है। एक उदाहरण देते हुए उन्होंने कहा कि मतदाताओं के साथ मज़बूत सम्बन्ध स्थापित करने के लिए नुक्कड़ नाटक और भंडों के रूप में रंगमंच के कलाकारों की पेशकारियों को राज्य भर में बड़े स्तर पर दिखाया जाता है।

मतदाताओं की पसंद का पता लगाने के लिए स्वीप कंसलटेंट, मनप्रीत अनेजा के नेतृत्व में एक विशेष फीडबैक मुहिम चलाई गई थी और प्राप्त फीडबैक के आधार पर सी-डैक, मोहाली के डिज़ाइनर जसविन्दर सिंह और राहुल अतरेजा, जिनको स्वीप प्रोजैक्ट में शामिल किया गया है, द्वारा शुभंकर तैयार किया गया।



ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਅੱਜ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ - `ਸ਼ੇਰਾ` ਲਾਂਚ ਕੀਤਾ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀਡਬਲਯੂਡੀਜ਼) ਨੂੰ ਵਿਸ਼ੇਸ਼ ਤੌਰ `ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ।

ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇ `ਚ ਤਿਆਰ ਇਲੈਕਸ਼ਨ ਮਸਕਟ `ਸ਼ੇਰਾ` ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ `ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰ `ਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, `ਸ਼ੇਰਾ` ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।

ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ `ਤੇ ਦਿਖਾਇਆ ਜਾਂਦਾ ਹੈ।

ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰ `ਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।

0 comments
bottom of page