top of page
  • globalnewsnetin

परगट सिंह की पहल से 15 जिलों में भाषा अफसरों की तैनाती,15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਤਾਇਨਾਤੀ



आखिरी भर्ती 25 साल से भी अधिक समय पहले हुई थी उच्च शिक्षा और भाषा मंत्री ने नये ज़िला भाषा अफसरों को स्टेशनों के आवंटन संबंधी पत्र सौंपे पंजाबी राज्य भाषा ऐक्ट को ज़मीनी स्तर पर लागू करने के लिए भाषा विभाग सक्रिय भूमिका के लिए तैयार - परगट सिंह चंडीगढ़ (गुरप्रीत) राज्य में खाली पड़े ज़िला भाषा अफसरों के पद भरने की चिरकालिक माँग को पूरा करते हुए और राज्य भाषा ऐक्ट को सख्ती के साथ लागू करने के लिए पंजाब सरकार ने 15 जिलों में ज़िला भाषा अफ़सर तैनात किये हैं। उच्च शिक्षा और भाषा मंत्री परगट सिंह ने आज यहाँ पंजाब सिविल सचिवालय स्थित अपने दफ़्तर में ज़िला भाषा अफसरों को स्टेशनों के आवंटन संबंधी पत्र सौंपे। परगट सिंह ने सभी नये तैनात किये ज़िला भाषा अफसरों का स्वागत करते हुए कहा कि पंजाब सरकार राज्य में राज भाषा ऐक्ट को सख्ती के साथ लागू करने के लिए वचनबद्ध है जिसके लिए सबसे पहले ज़िला भाषा अफसरों की तैनाती ज़रूरी थी। उन्होंने कहा कि पिछले 25 साल से भी अधिक समय से ज़िला भाषा अफसरों की भर्ती नहीं हुई थी जिस कारण 21 ज़िला भाषा अफसरों के पद खाली पड़े थे। उच्च शिक्षा और भाषा मंत्री ने कहा कि राज्य भाषा ऐक्ट को भाषा विभाग ने ही ज़मीनी स्तर पर लागू करना है जिसके लिए विभाग अब पूरी तरह तैयार है। उन्होंने विभाग को निर्देश दिए कि सभी ज़िला दफ्तरों में अपेक्षित स्टाफ और सुविधाएं मुहैया करवाई जाएँ जिससे ज़िला भाषा अफ़सर सक्रियता के साथ काम कर सकें। उन्होंने कहा कि पंजाब सरकार ने हाल ही में राज्य भाषा ऐक्ट को और मज़बूती के साथ लागू करने के लिए संशोधन किए हैं। परगट सिंह ने कहा कि पंजाब में खाली पड़े पदों को तुरंत भरने के लिए दूसरे विभागों से डैप्यूटेशन पर ज़िला भाषा अफ़सर लगाने के लिए आवेदन माँगे थे जिसके बाद आवेदनों की जांच करने के उपरांत 15 ज़िला भाषा अफसरों की तैनाती की गई और आज उनको स्टेशन अलॉट कर दिए गए। इस मौके पर सभी नये तैनात किये ज़िला भाषा अफसरों ने उच्च शिक्षा और भाषा मंत्री के साथ बातचीत करते हुए अपने तजुर्बे और योग्यताओं बारे बताया। इनमें से कईयों ने पीएच.डी., एम.फिल भी पास की है और पुस्तकें लिखने, खोज कार्यों और अनुवाद का काम किया है। इसके अलावा रंगमंच, साहित्य और कला के साथ भी जुड़े हुए हैं। इस मौके पर सचिव उच्च शिक्षा और भाषाएं कृष्ण कुमार, डी.पी.आई. (कॉलेज) उपकार सिंह और भाषा विभाग की डायरेक्टर करमजीत कौर भी उपस्थित थे। आज तैनात किये ज़िला भाषा अफसरों में से तेजिन्दर कौर को मानसा, जसप्रीत कौर को कपूरथला, सुखमिन्दर कौर को बठिंडा, मनजीत सिंह को फरीदकोट, रणजोध सिंह को संगरूर, सन्दीप शर्मा को लुधियाना, कंवरजीत सिंह को श्री मुक्तसर साहिब, किरपाल सिंह को बरनाला, जगदीप सिंह को फ़िरोज़पुर, दविन्दर सिंह को जालंधर, दविन्दर सिंह बोहा को एस.ए.एस. नगर, भुपिन्दर कुमार को श्री फतेहगढ़ साहिब, अजीतपाल सिंह को मोगा और अमृत सेतिया को तरनतारन लगाया गया। ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਤਾਇਨਾਤੀ · ਆਖਰੀ ਭਰਤੀ 25 ਸਾਲ ਤੋਂ ਵੀ ਵੱਧ ਸਮਾਂ ਪਹਿਲਾ ਹੋਈ ਸੀ · ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਨਵੇਂ ਜ਼ਿਲਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ · ਪੰਜਾਬੀ ਰਾਜ ਭਾਸ਼ਾ ਐਕਟ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਭਾਸ਼ਾ ਵਿਭਾਗ ਸਰਗਰਮ ਭੂਮਿਕਾ ਲਈ ਤਿਆਰ- ਪਰਗਟ ਸਿੰਘ ਚੰਡੀਗੜ੍ਹ, : ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ ਕੀਤਾ ਹੈ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਜ਼ਿਲਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ। ਪਰਗਟ ਸਿੰਘ ਨੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ ਜਿਸ ਲਈ ਸਭ ਤੋਂ ਪਹਿਲਾਂ ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲ ਤੋਂ ਵੀ ਵੱਧ ਸਮੇਂ ਤੋਂ ਜ਼ਿਲਾ ਭਾਸ਼ਾ ਅਫਸਰਾਂ ਦੀ ਭਰਤੀ ਨਹੀਂ ਹੋਈ ਸੀ ਜਿਸ ਕਾਰਨ 21 ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਭਾਸ਼ਾ ਵਿਭਾਗ ਨੇ ਹੀ ਜ਼ਮੀਨੀ ਪੱਧਰ ਉਤੇ ਲਾਗੂ ਕਰਨਾ ਹੈ ਜਿਸ ਲਈ ਵਿਭਾਗ ਹੁਣ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲਾ ਦਫਤਰਾਂ ਵਿੱਚ ਲੋੜੀਂਦਾ ਸਟਾਫ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲਾ ਭਾਸ਼ਾ ਅਫਸਰਾ ਸਰਗਰਮੀ ਨਾਲ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਵਿੱਚ ਰਾਜ ਭਾਸ਼ਾ ਐਕਟ ਨੂੰ ਹੋਰ ਮਜ਼ਬੂਤ ਨਾਲ ਲਾਗੂ ਕਰਨ ਲਈ ਤਰਮੀਮਾਂ ਕੀਤੀਆਂ ਹਨ। ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਖਾਲੀ ਪਈਆਂ ਨੂੰ ਅਸਾਮੀਆਂ ਨੂੰ ਤੁਰੰਤ ਭਰਨ ਲਈ ਦੂਜੇ ਵਿਭਾਗਾਂ ਤੋਂ ਡੈਪੂਟੇਸ਼ਨ ਉਤੇ ਜ਼ਿਲਾ ਭਾਸ਼ਾ ਅਫਸਰ ਲਗਾਉਣ ਲਈ ਬਿਨੈ ਪੱਤਰ ਮੰਗੇ ਸਨ ਜਿਸ ਤੋਂ ਬਾਅਦ ਬਿਨੈ ਪੱਤਰਾਂ ਦੀ ਪੜਚੋਲ ਕਰਨ ਉਪਰੰਤ 15 ਜ਼ਿਲਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਅਤੇ ਅੱਜ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ। ਇਸ ਮੌਕੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਨੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨਾਲ ਗੱਲਬਾਤ ਕਰਦਿਆਂ ਆਪਣੇ ਤਜ਼ਰਬੇ ਅਤੇ ਯੋਗਤਾਵਾਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਕਈ ਪੀਐਚ.ਡੀ., ਐਮ.ਫਿਲ ਵੀ ਪਾਸ ਹਨ ਅਤੇ ਪੁਸਤਕਾਂ ਲਿਖਣ, ਖੋਜ ਕਾਰਜਾਂ ਤੇ ਅਨੁਵਾਦ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ ਰੰਗਮੰਚ, ਸਾਹਿਤ ਤੇ ਕਲਾ ਨਾਲ ਵੀ ਜੁੜੇ ਹੋਏ ਹਨ। ਇਸ ਮੌਕੇ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ, ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਵੀ ਹਾਜ਼ਰ ਸਨ। ਅੱਜ ਤਾਇਨਾਤ ਕੀਤੇ ਜ਼ਿਲਾ ਭਾਸ਼ਾ ਅਫਸਰਾਂ ਵਿੱਚੋਂ ਤੇਜਿੰਦਰ ਕੌਰ ਨੂੰ ਮਾਨਸਾ, ਜਸਪ੍ਰੀਤ ਕੌਰ ਨੂੰ ਕਪੂਰਥਲਾ, ਸੁਖਮਿੰਦਰ ਕੌਰ ਨੂੰ ਬਠਿੰਡਾ, ਮਨਜੀਤ ਸਿੰਘ ਨੂੰ ਫਰੀਦਕੋਟ, ਰਣਜੋਧ ਸਿੰਘ ਨੂੰ ਸੰਗਰੂਰ, ਸੰਦੀਪ ਸ਼ਰਮਾ ਨੂੰ ਲੁਧਿਆਣਾ, ਕੰਵਰਜੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ, ਕਿਰਪਾਲ ਸਿੰਘ ਨੂੰ ਬਰਨਾਲਾ, ਜਗਦੀਪ ਸਿੰਘ ਨੂੰ ਫਿਰੋਜ਼ਪੁਰ, ਦਵਿੰਦਰ ਸਿੰਘ ਨੂੰ ਜਲੰਧਰ, ਦਵਿੰਦਰ ਸਿੰਘ ਬੋਹਾ ਨੂੰ ਐਸ.ਏ.ਐਸ. ਨਗਰ, ਭੁਪਿੰਦਰ ਕੁਮਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਅਜੀਤਪਾਲ ਸਿੰਘ ਨੂੰ ਮੋਗਾ ਤੇ ਅੰਮ੍ਰਿਤ ਸੇਤੀਆ ਨੂੰ ਤਰਨਤਾਰਨ ਲਗਾਇਆ ਗਿਆ।


0 comments
bottom of page