top of page
  • globalnewsnetin

परगट सिंह द्वारा प्रवासी भारतीय मामलों के विभाग संबंधी भावी दस्तावेज़ जारी,ਪਰਵਾਸੀ ਭਾਰਤੀ ਮਾਮਲਿਆਂ ਵਿਭਾਗ


एन.आर.आईज़ के लिए एकीकृत वेब पोर्टल, अलग वित्त और व्यापारिक विंग स्थापित होगा


प्रवासी पंजाबियों को जायदाद, वित्तीय मामलों समेत अन्य समस्याओं के समयबद्ध हल के लिए बनाया खाका


’नईं पीढ़ी को अपनी विरासत और सभ्याचार से जोड़ने के लिए की जाएंगी अहम पहलकदमियां ’


’नौजवानों में सांस्कृतिक आदान-प्रदान और समर कोर्स शुरू किये जाएंगे ’

चंडीगढ़ (गुरप्रीत) विदेशों में बसते पंजाबियों को पंजाब में जायदाद और वित्तीय मामलों में आती कठिनाईयों समेत अन्य पेश समस्याओं के हल और प्रवासी पंजाबियों की नयी पीढ़ी को अपनी विरासत और सभ्याचार से जोड़ने के लिए पंजाब सरकार की तरफ से भावी दस्तावेज़ तैयार किया गया। यह खुलासा प्रवासी भारतीय मामलों संबंधी मंत्री परगट सिंह ने आज पंजाब भवन में प्रैस कान्फ़्रेंस के दौरान किया। इस मौके पर एन.आर.आई. कमिशन के मैंबर दलजीत सिंह सहोता, प्रवासी भारतीय मामलों संबंधी विभाग के सलाहकार सी.ए. अशवनी कुमार और गुरपाल सिंह उपस्थित थे।

स. परगट सिंह ने कहा कि प्रवासी पंजाबियों की सुरक्षा ख़ास कर जायदादों आदि को सुरक्षित यकीनी बनाना और राज्य सरकार की तरफ से समर्थन प्रदान करके राज्य में रहते हुए घर की तरह ही महसूस करवाना बनता है। इसीलिए वित्तीय और व्यापारिक गतिविधियों से अलग विंग की स्थापना की जायेगी जिसमें प्रवासी पंजाबियों के सभी व्यापारिक और वित्त सम्बन्धित मुद्दों को सिंगल विंडो के द्वारा हल किया जायेगा। इसी तरह प्रवासियों के राजस्व विभाग के साथ जायदादों के काम में सिंगल विंडो सुविधा प्रदान करके पंजाब में कारोबार स्थापित करने में मदद की जायेगी।

प्रवासी भारतीय मामलों संबंधी मंत्री ने कहा कि वह महसूस करते हैं कि प्रवासी पंजाबियों के लिए उपयुक्त बुनियादी ढांचा विकसित किया जाये। एक प्रभावी शिकायत निवारण और फीडबैक विधि स्थापित की जायेगी। प्रवासी भारतीयों की सभी शिकायतों को एक ही छत के नीचे लाया जायेगा। प्रवासियों को राज्य में घट रही घटनाओं से अवगत करवाने के लिए वैबसाईट और ऐप के द्वारा प्रभावशाली संचार चैनल स्थापित किये जाएंगे। इस आनलाईन पोर्टल के द्वारा शिकायतों के निपटारे के लिए विभाग पूरी तरह फॉलो-अप करता है।

स. परगट सिंह ने कहा कि प्रवासी पंजाबियों की तरफ से पंजाब के इतिहास, विरासत, पंजाबी भाषा आदि के बारे अपने बच्चों को गर्मी की छुट्टियों के दौरान जानकारी देने के लिए थोड़े समय के कोर्स करवाने की माँग को पूरा करते हुये पंजाब की यूनिवर्सिटियों में थोड़े समय के समर स्कूल कोर्स शुरू किये जाएंगे जिससे नयी पीढ़ी को पंजाब के सांस्कृतिक और धार्मिक विरासत से अवगत करवाया जा सके और उनको विरासत के नज़दीक लाया जा सके। इसके इलावा राज्य के साथ जोड़ने और पर्यटन को बढ़ावा देने के लिए ‘होम स्टे ’ की सुविधा शुरू की जायेगी। नौजवान पीढ़ी को पर्यटन के तौर पर भारत और ख़ास तौर पर कम से कम पंजाब का दौरा करने के लिए सुविधा प्रदान करके उनको प्रेरित किया जायेगा। स्कूल और यूनिवर्सिटी स्तर पर नौजवानों में सांस्कृतिक आदान-प्रदान प्रोग्राम शुरु किये जाएंगे। मैडीकल पर्यटन को देखते हुये ऐप के द्वारा प्रवासियों को बेहतर स्वास्थ्य संस्थाओं और अस्पतालों की जानकारी मुहैया भी करवाई जायेगी।

स. परगट सिंह ने कहा कि पंजाब के सामाजिक -आर्थिक ढांचे के विकास में प्रवासी पंजाबियों का बहुत योगदान है। पंजाबियों ने सख़्त मेहनत और उद्यमी गुणों के कारण दुनिया भर में अपना यश अर्जित किया है। मौजूदा समय पंजाबियों की करीब तीसरी पीढ़ी विश्व भर में रह रही है। सबसे अधिक चिंता इस बात की है कि नौजवान पीढ़ी-दर-पीढ़ी अपनी जड़ों से अलग हो रहे हैं। ज़्यादातर प्रवासी भारत में अपनी जायदादें सिर्फ़ इस कारण बेच रहे हैं क्योंकि उनकी अगली पीढ़ी पंजाब में नहीं आना चाहती और वह अपने माता-पिता की जायदादों में भी कोई रूचि नहीं रखते। ज़मीनों की बिक्री न सिर्फ़ पंजाबियों को उनकी माँ से छीन लेगी बल्कि राज्य के सामाजिक-आर्थिक ढांचे पर भी बुरा प्रभाव डालेगी। यह हमारे लिए सोचने वाली बात है। इन कारणों की आलोचना और इसके हल के लिए उनसे सम्बन्धित पक्षों के साथ विचार करके यह भावी रूप-रेखा तैयार की गई है।


ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਵਿੱਚ ਜਾਇਦਾਦ ਅਤੇ ਵਿੱਤੀ ਮਾਮਲਿਆਂ ਵਿੱਚ ਆਉਂਦੀਆਂ ਔਕੜਾਂ ਸਮੇਤ ਹੋਰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪਰਵਾਸੀ ਪੰਜਾਬੀਆਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਭਵਿੱਖੀ ਦਸਤਾਵੇਜ਼ ਤਿਆਰ ਕੀਤਾ ਗਿਆ। ਇਹ ਖੁਲਾਸਾ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਇਸ ਮੌਕੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸੀ.ਏ. ਅਸ਼ਵਨੀ ਕੁਮਾਰ ਤੇ ਗੁਰਪਾਲ ਸਿੰਘ ਹਾਜ਼ਰ ਸਨ।

ਸ. ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀ ਸੁਰੱਖਿਆ ਖਾਸ ਕਰਕੇ ਜਾਇਦਾਦਾਂ ਆਦਿ ਨੂੰ ਸੁਰੱਖਿਅਤ ਯਕੀਨੀ ਬਣਾਉਣਾ ਅਤੇ ਸੂਬਾ ਸਰਕਾਰ ਵੱਲੋਂ ਸਮਰਥਨ ਪ੍ਰਦਾਨ ਕਰਕੇ ਸੂਬੇ ਵਿੱਚ ਰਹਿੰਦੇ ਹੋਏ ਘਰ ਵਾਂਗ ਹੀ ਮਹਿਸੂਸ ਕਰਵਾਉਣਾ ਬਣਦਾ ਹੈ।ਇਸੇ ਲਈ ਵਿੱਤੀ ਅਤੇ ਵਪਾਰਕ ਗਤੀਵਿਧੀਆਂ ਨਾਲ ਵੱਖਰੇ ਵਿੰਗ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿੱਚ ਪਰਵਾਸੀ ਪੰਜਾਬੀਆਂ ਦੇ ਸਾਰੇ ਵਪਾਰਕ ਅਤੇ ਵਿੱਤ ਸੰਬੰਧੀ ਮੁੱਦਿਆਂ ਨੂੰ ਸਿੰਗਲ ਵਿੰਡੋ ਰਾਹੀਂ ਹੱਲ ਕੀਤਾ ਜਾਵੇਗਾ। ਇਸੇ ਤਰ੍ਹਾਂ ਪਰਵਾਸੀਆਂ ਦੇ ਮਾਲ ਵਿਭਾਗ ਨਾਲ ਜਾਇਦਾਦਾਂ ਦੇ ਕੰਮ ਵਿੱਚ ਸਿੰਗਲ ਵਿੰਡੋ ਸਹੂਲਤ ਪ੍ਰਦਾਨ ਕਰਕੇ ਪੰਜਾਬ ਵਿੱਚ ਕਾਰੋਬਾਰ ਸਥਾਪਤ ਕਰਨ ਵਿੱਚ ਮੱਦਦ ਕੀਤੀ ਜਾਵੇਗੀ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਪਰਵਾਸੀ ਪੰਜਾਬੀਆਂ ਲਈ ਢੁਕਵਾਂ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇ। ਇੱਕ ਪ੍ਰਭਾਵੀ ਸ਼ਿਕਾਇਤ ਨਿਵਾਰਣ ਅਤੇ ਫੀਡਬੈਕ ਵਿਧੀ ਸਥਾਪਤ ਕੀਤੀ ਜਾਵੇਗੀ। ਪਰਵਾਸੀ ਭਾਰਤੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਇੱਕੋ ਛੱਤ ਹੇਠ ਲਿਆਇਆ ਜਾਵੇਗਾ। ਪਰਵਾਸੀਆਂ ਨੂੰ ਸੂਬੇ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਜਾਣੂ ਕਰਵਾਉਣ ਲਈ ਵੈੱਬਸਾਈਟ ਅਤੇ ਐਪ ਰਾਹੀਂ ਪ੍ਰਭਾਵਸ਼ਾਲੀ ਸੰਚਾਰ ਚੈਨਲ ਸਥਾਪਤ ਕੀਤੇ ਜਾਣਗੇ।ਇਸ ਆਨ ਲਾਈਨ ਪੋਰਟਲ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਭਾਗ ਪੂਰੀ ਤਰ੍ਹਾਂ ਫਾਲੋ-ਅੱਪ ਕਰਦਾ ਹੈ।

ਸ. ਪਰਗਟ ਸਿੰਘ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਵੱਲੋਂ ਪੰਜਾਬ ਦੇ ਇਤਿਹਾਸ, ਵਿਰਸੇ, ਪੰਜਾਬੀ ਭਾਸ਼ਾ ਆਦਿ ਬਾਰੇ ਆਪਣੇ ਬੱਚਿਆਂ ਨੂੰ ਗਰਮੀ ਦੀਆਂ ਛੁੱਟੀਆਂ ਦੌਰਾਨ ਜਾਣਕਾਰੀ ਦੇਣ ਲਈ ਥੋੜੇਂ ਸਮੇਂ ਦੇ ਕੋਰਸ ਕਰਵਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਥੋੜ੍ਹੇਂ ਸਮੇਂ ਦੇ ਸਮਰ ਸਕੂਲ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਨੂੰ ਪੰਜਾਬ ਦੇ ਸੱਭਿਆਚਾਰਕ ਅਤੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਵਿਰਾਸਤ ਦੇ ਨੇੜੇ ਲਿਆਇਆ ਜਾ ਸਕੇ।ਇਸ ਤੋਂ ਇਲਾਵਾ ਸੂਬੇ ਨਾਲ ਜੋੜਨ ਅਤੇ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ‘ਹੋਮ ਸਟੇਅ’ ਦੀ ਸਹੂਲਤ ਸ਼ੁਰੂ ਕੀਤੀ ਜਾਵੇਗੀ।ਨੌਜਵਾਨ ਪੀੜ੍ਹੀ ਨੂੰ ਸੈਰ-ਸਪਾਟੇ ਵਜੋਂ ਭਾਰਤ ਅਤੇ ਖਾਸ ਤੌਰ 'ਤੇ ਘੱਟੋ-ਘੱਟ ਪੰਜਾਬ ਦਾ ਦੌਰਾ ਕਰਨ ਲਈ ਸਹੂਲਤ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ।ਸਕੂਲ ਅਤੇ ਯੂਨੀਵਰਸਿਟੀ ਪੱਧਰ 'ਤੇ ਨੌਜਵਾਨਾਂ ਵਿਚਾਰੇ ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਵਿੱਢੇ ਜਾਣਗੇ। ਮੈਡੀਕਲ ਸੈਰ ਸਪਾਟਾ ਨੂੰ ਦੇਖਦਿਆਂ ਐਪ ਰਾਹੀਂ ਪਰਵਾਸੀਆਂ ਨੂੰ ਬਿਹਤਰ ਸਿਹਤ ਸੰਸਥਾਵਾਂ ਅਤੇ ਹਸਪਤਾਲਾਂ ਦੀ ਜਾਣਕਾਰੀ ਮੁਹੱਈਆ ਵੀ ਕਰਵਾਈ ਜਾਵੇਗੀ।


ਸ. ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਦੇ ਵਿਕਾਸ ਵਿੱਚ ਪਰਵਾਸੀ ਪੰਜਾਬੀਆਂ ਦਾ ਬਹੁਤ ਯੋਗਦਾਨ ਹੈ। ਪੰਜਾਬੀਆਂ ਨੇ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਦੁਨੀਆਂ ਭਰ ਵਿੱਚ ਆਪਣਾ ਨਾਮਣਾ ਖੱਟਿਆ ਹੈ। ਮੌਜੂਦਾ ਸਮੇਂ ਪੰਜਾਬੀਆਂ ਦੀ ਕਰੀਬ ਤੀਜੀ ਪੀੜ੍ਹੀ ਵਿਸ਼ਵ ਭਰ ਵਿੱਚ ਰਹਿ ਰਹੀ ਹੈ। ਸਭ ਤੋਂ ਵੱਧ ਚਿੰਤਾ ਇਸ ਗੱਲ ਦੀ ਹੈ ਕਿ ਨੌਜਵਾਨ ਪੀੜ੍ਹੀ-ਦਰ-ਪੀੜ੍ਹੀ ਆਪਣੀ ਜੜ੍ਹਾਂ ਤੋਂ ਵੱਖ ਹੋ ਰਹੇ ਹਨ। ਜ਼ਿਆਦਾਤਰ ਪਰਵਾਸੀ ਭਾਰਤ ਵਿੱਚ ਆਪਣੀਆਂ ਜਾਇਦਾਦਾਂ ਸਿਰਫ਼ ਇਸ ਕਾਰਨ ਵੇਚ ਰਹੇ ਹਨ ਕਿਉਂਕਿ ਉਨ੍ਹਾਂ ਦੀ ਅਗਲੀ ਪੀੜ੍ਹੀ ਪੰਜਾਬ ਵਿੱਚ ਨਹੀਂ ਆਉਣਾ ਚਾਹੁੰਦੀ ਅਤੇ ਉਹ ਆਪਣੇ ਮਾਪਿਆਂ ਦੀਆਂ ਜਾਇਦਾਦਾਂ ਵਿੱਚ ਵੀ ਕੋਈ ਦਿਲਚਸਪੀ ਨਹੀਂ ਰੱਖਦੇ।ਜ਼ਮੀਨਾਂ ਦੀ ਵਿਕਰੀ ਨਾ ਸਿਰਫ਼ ਪੰਜਾਬੀਆਂ ਨੂੰ ਉਨ੍ਹਾਂ ਦੀ ਮਾਂ ਤੋਂ ਖੋਹ ਲਵੇਗੀ ਸਗੋਂ ਸੂਬੇ ਦੇ ਸਮਾਜਿਕ-ਆਰਥਿਕ ਢਾਂਚੇ 'ਤੇ ਵੀ ਮਾੜਾ ਅਸਰ ਪਾਵੇਗੀ। ਇਹ ਸਾਡੇ ਲਈ ਸੋਚਣ ਵਾਲੀ ਗੱਲ ਹੈ।ਇਨ੍ਹਾਂ ਕਾਰਨਾਂ ਦੀ ਪੜਚੋਲ ਅਤੇ ਇਸ ਦੇ ਹੱਲ ਲਈ ਉਨ੍ਹਾਂ ਸਬੰਧਤ ਧਿਰਾਂ ਨਾਲ ਵਿਚਾਰਾਂ ਕਰਕੇ ਇਹ ਭਵਿੱਖੀ ਰੂਪ-ਰੇਖਾ ਤਿਆਰ ਕੀਤੀ ਗਈ ਹੈ।

0 comments
bottom of page