top of page
  • globalnewsnetin

मुख्यमंत्री द्वारा मास्टर काडर में 10,000 से अधिक भर्ती करने का ऐलान,10,000 ਤੋਂ ਵੱਧ ਭਰਤੀਆਂ ਕਰਨ ਦਾ...


स्वास्थ्य विभाग में तकरीबन 3400 पदों के लिए जारी किया जायेगा इश्तिहार कपूरथला और होशियारपुर में मैडीकल कालेजों का रखा जायेगा नींव पत्थर चंडीगढ़ (गुरप्रीत) राज्य में शैक्षिक ढांचे को और मज़बूती देने के उद्देश्य से पंजाब के मुख्यमंत्री चरणजीत सिंह चन्नी ने शिक्षा विभाग में अलग-अलग काडरों से सम्बन्धित खाली पड़े 10,880 पदोें की भर्ती को मंजूरी दे दी है। विभिन्न विभागों की उच्च स्तरीय मीटिंग की अध्यक्षता करते हुये मुख्यमंत्री ने शिक्षा को मुख्य क्षेत्र बताया जिसकी कार्यवाही सुचारू ढंग से चलाने के लिए विशेष ध्यान दिया जायेगा। मुख्यमंत्री ने प्राइमरी स्कूलों में 2000 शारीरिक शिक्षा अध्यापक भर्ती करने के भी निर्देश दिए जिससे अकादमिक पहलू पर ध्यान केंद्रित करने के साथ-साथ स्कूली विद्यार्थियों के स्वस्थ स्वास्थ्य को भी यकीनी बनाया जा सके। हरेक गाँव में कलस्टर बनाने की वकालत करते हुये जिसके अंतर्गत प्राइमरी, मिडल और हाई स्कूल वाला गाँव ही एक शारीरिक शिक्षा ट्रेनर की सेवाएं ले सकेगा, मुख्यमंत्री ने स्कूल शिक्षा विभाग को इस प्रस्ताव पर सक्रियता से विचार करने के लिए कहा। इसके इलावा मुख्यमंत्री ने अलग-अलग यूनियनों से सम्बन्धित मुद्दों पर विचार विमर्श किया और हिदायत की कि विभाग इस संबंधी विचार विमर्श कर सकता है और उनकी माँग को जाँचने के बाद वित्त विभाग के पास मामला उठाया सकता है। रमसा के अधीन भर्ती किये गए लगभग 1000 हैड्डमास्टरों और अध्यापकों की लम्बे समय से लटकती आ रही माँग को स्वीकार करते हुए मुख्यमंत्री ने वित्त विभाग को वेतनों के लिए राज्य का बनता हिस्सा जारी करने के निर्देश दिए जिस पर भारत सरकार (2016 में) द्वारा लगाई गई ऊपरी सीमा करके कट लगाया गया था। इससे सरकारी ख़जाने पर लगभग 3.2 करोड़ रुपए का बोझ पड़ेगा। एक और अहम फ़ैसले में मुख्यमंत्री ने स्वास्थ्य विभाग में लगभग 3400 अलग -अलग पदों की भर्ती को मंजूरी दे दी है जिससे स्वास्थ्य संभाल प्रणाली को और मज़बूत किया जा सके। इसके इलावा मुख्यमंत्री ने आयुषमान भारत स्कीम के अधीन आंगणवाड़ी /आशा वर्करों और अन्य स्वास्थ्य वर्करों को शामिल करन सम्बन्धी प्रस्ताव को मंत्रीमंडल की मीटिंग में लाने के हुक्म दिए। मुख्यमंत्री ने यह भी ऐलान किया कि वह जल्द ही कपूरथला और होशियारपुर में मैडीकल कालेजों का नींव पत्थर रखेंगे। मुख्यमंत्री ने यह भी ऐलान किया कि संगरूर में 100 प्रतिशत सरकारी फंडिंग से नया मैडीकल कालेज बनाया जायेगा। यह नये मैडीकल कालेज राज्य में मैडीकल शिक्षा और अनुसंधान को बढ़ावा देने में मदद करेंगे। इस मौके पर दूसरों के अलावा उप मुख्यमंत्री ओ.पी. सोनी, वित्त मंत्री मनप्रीत सिंह बादल, मैडीकल शिक्षा मंत्री डा. राज कुमार वेरका, शिक्षा मंत्री परगट सिंह, मुख्यमंत्री के प्रमुख सचिव हुसन लाल, प्रमुख सचिव वित्त के.ए.पी. सिन्हा, सचिव सामाजिक सुरक्षा, महिला एवं बाल विकास राज़ी पी. श्रीवास्तव और प्रमुख सचिव मैडीकल शिक्षा और अनुसंधान आलोक शेखर मौजूद थे। ਮੁੱਖ ਮੰਤਰੀ ਵੱਲੋਂ ਮਾਸਟਰ ਕਾਡਰ ਵਿੱਚ 10,000 ਤੋਂ ਵੱਧ ਭਰਤੀਆਂ ਕਰਨ ਦਾ ਐਲਾਨ ਸਿਹਤ ਵਿਭਾਗ ਵਿੱਚ ਤਕਰੀਬਨ 3400 ਅਸਾਮੀਆਂ ਲਈ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਰੱਖਿਆ ਜਾਵੇਗਾ ਨੀਂਹ ਪੱਥਰ ਚੰਡੀਗੜ੍ਹ, : ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ `ਤੇ ਧਿਆਨ ਕੇਂਦਰਿਤ ਕਰਨ ਦੇ ਨਾਲ ਨਾਲ ਸਕੂਲੀ ਵਿਦਿਆਰਥੀਆਂ ਦੀ ਨਰੋਈ ਸਿਹਤ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਹਰੇਕ ਪਿੰਡ ਵਿੱਚ ਕਲੱਸਟਰ ਬਣਾਉਣ ਦੀ ਵਕਾਲਤ ਕਰਦਿਆਂ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਹੀ ਇੱਕ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ `ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਨਾਲ ਸਬੰਧਤ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਉਨ੍ਹਾਂ ਦੀ ਮੰਗ ਨੂੰ ਘੋਖਣ ਤੋਂ ਬਾਅਦ ਵਿੱਤ ਵਿਭਾਗ ਕੋਲ ਮਾਮਲਾ ਉਠਾ ਸਕਦਾ ਹੈ। ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਲਈ ਸੂਬੇ ਦਾ ਬਣਦਾ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜਿਸ `ਤੇ ਭਾਰਤ ਸਰਕਾਰ (2016 ਵਿੱਚ) ਦੁਆਰਾ ਲਗਾਈ ਗਈ ਉੱਪਰਲੀ ਸੀਮਾ ਕਰਕੇ ਕੱਟ ਲਗਾਇਆ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ `ਤੇ ਲਗਭਗ 3.2 ਕਰੋੜ ਰੁਪਏ ਦਾ ਬੋਝ ਪਵੇਗਾ। ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਅਧੀਨ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣਗੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਗਰੂਰ ਵਿੱਚ 100 ਫੀਸਦੀ ਸਰਕਾਰੀ ਫੰਡਿੰਗ ਨਾਲ ਨਵਾਂ ਮੈਡੀਕਲ ਕਾਲਜ ਬਣਾਇਆ ਜਾਵੇਗਾ। ਇਹ ਨਵੇਂ ਮੈਡੀਕਲ ਕਾਲਜ ਰਾਜ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਹੁਲਾਰਾ ਦੇਣ ਵਿੱਚ ਮਦਦ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੈਡੀਕਲ ਸਿੱਖਿਆ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਿੱਖਿਆ ਮੰਤਰੀ ਪਰਗਟ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਸਕੱਤਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਰਾਜੀ ਪੀ. ਸ਼੍ਰੀਵਾਸਤਵ ਅਤੇ ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਮੌਜੂਦ ਸਨ।

0 comments
bottom of page