top of page
  • globalnewsnetin

ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਹਰ ਸਾਲ ਕਰਵਾਉਣ ਦਾ ਐਲਾਨ


ਲੌਂਗੋਵਾਲ, : ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ 'ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ ਰਾਹ ਪੱਧਰਾ ਕਰਨ ਦੀਆਂ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ''ਖੇਡਾਂ ਹਲਕਾ ਸੁਨਾਮ ਦੀਆਂ'' ਟੂਰਨਾਮੈਂਟ ਹਰ ਸਾਲ ਕਰਵਾਇਆ ਜਾਵੇਗਾ।


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਇਸ ਸੁਪਰ ਸਪੋਰਟਸ ਲੀਗ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਖ਼ਾਸ ਤੌਰ 'ਤੇ ਤਿਆਰ ਕੀਤੀਆਂ ਟਰਾਫੀਆਂ ਨਾਲ ਸਨਮਾਨਿਤ ਕੀਤਾ।

ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਸ਼ੂਟਿੰਗ ਵਿੱਚ ਪਿੰਡ ਅਕਬਰਪੁਰ ਦੀ ਟੀਮ ਨੇ ਪਹਿਲਾ, ਸ਼ੇਰੋਂ ਦੀ ਟੀਮ ਨੇ ਦੂਜਾ ਅਤੇ ਸ਼ਾਹਪੁਰ ਕਲਾਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਨੇ ਪਹਿਲਾ ਸਥਾਨ, ਲਖਮੀਰਵਾਲਾ ਨੇ ਦੂਜਾ ਅਤੇ ਬਹਾਦਰਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਸੀਨੀਅਰ ਵਿੰਗ ਦੇ ਰੱਸਾਕਸ਼ੀ ਮੁਕਾਬਲੇ ਵਿੱਚ ਤੋਗਾਵਾਲ ਦੀ ਟੀਮ ਜੇਤੂ ਰਹੀ ਜਦਕਿ ਸ਼ੇਰੋਂ ਦੂਜੇ ਅਤੇ ਬਹਾਦਰਪੁਰ ਤੀਜੇ ਸਥਾਨ ’ਤੇ ਰਹੀ।

0 comments
bottom of page