top of page
  • globalnewsnetin

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ


ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।

ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਤਜਵੀਜ਼ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਈ.ਡਬਲਿਊ.ਐਸ. ਹਾਊਸਿੰਗ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ) ਲਈ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਰਕਬੇ 'ਚ ਬਣਾਏ ਜਾਣ ਵਾਲੇ ਇਹ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।


ਸ੍ਰੀ ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮੈਂਬਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ।

0 comments
bottom of page