top of page
  • globalnewsnetin

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ


ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) (ਲੜਕੇ) ਅਤੇ ਮਾਈ ਭਾਗੋ ਏ.ਐਫ.ਪੀ.ਆਈ. (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ ਉਦੇਸ਼ ਰੱਖਿਆ ਸੇਵਾਵਾਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਲਈ ਪੰਜਾਬ ਦੇ ਚੁਣੇ ਹੋਏ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿਖਲਾਈ ਦੇਣਾ ਹੈ।

ਇਨ੍ਹਾਂ ਨਾਮਵਰ ਅਦਾਰਿਆਂ ਦਾ ਹਿੱਸਾ ਬਣਨ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸਥਾਈ ਕਮਿਸ਼ਨ ਦੀ ਪ੍ਰਾਪਤੀ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਾਸਤੇ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਨ੍ਹਾਂ ਕੈਡਿਟਾਂ 'ਤੇ ਭਰੋਸਾ ਪ੍ਰਗਟਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਹੀ ਨਹੀਂ ਬਲਕਿ ਸੂਬੇ ਅਤੇ ਦੇਸ਼ ਨੂੰ ਉਨ੍ਹਾਂ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਉਨ੍ਹਾਂ ਨੇ ਰੱਖਿਆ ਸੇਵਾਵਾਂ ਦੇ ਬਹਾਦਰੀ ਅਤੇ ਅਨੁਸ਼ਾਸਨ ਵਾਲੇ ਖੇਤਰ ਵਿੱਚ ਕਰੀਅਰ ਬਣਾਉਣ ਦਾ ਸੁਪਨਾ ਸੰਜੋਇਆ ਹੈ।

0 comments
bottom of page