top of page
  • globalnewsnetin

ਅਮਨ ਅਰੋੜਾ ਵੱਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਦਰਮਿਆਨ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ


ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨ।

ਇੱਥੇ ਹੈੱਡਕੁਆਰਟਰ 'ਤੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਪੰਜਾਬ ਭਵਨ ਵਿਖੇ ਆਪਣੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਉਪਰਾਲਿਆਂ ਦੀ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਨੇ ਫੀਡਬੈਕ ਵਿਧੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਦੋ ਹਫ਼ਤਿਆਂ ਬਾਅਦ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਦਾ ਵੀ ਫ਼ੈਸਲਾ ਕੀਤਾ।

ਪੀ.ਆਰ.ਓਜ਼/ਏ.ਪੀ.ਆਰ.ਓਜ਼ ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਜਾਂ ਹੋਰ ਮੰਤਰੀਆਂ ਵੱਲੋਂ ਕੀਤੇ ਜਾਂਦੇ ਸਾਰੇ ਐਲਾਨਾਂ, ਭਲਾਈ ਸਕੀਮਾਂ ਅਤੇ ਹੋਰ ਸਰਕਾਰੀ ਹੁਕਮਾਂ ਨੂੰ ਜਲਦ ਤੋਂ ਜਲਦ ਸਰਕਾਰ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕੀਤਾ ਜਾਵੇ ਤਾਂ ਜੋ ਜਾਣਕਾਰੀ ਸਮੇਂ ਸਿਰ ਲੋਕਾਂ ਤੱਕ ਪਹੁੰਚ ਸਕੇ।

0 comments
bottom of page