top of page
  • globalnewsnetin

ਐਨ.ਆਰ.ਆਈਜ਼ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰ ਨਿਯੁਕਤ


ਪ੍ਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦਾ ਫੌਰੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਅਸਾਮੀਆਂ ਨੂੰ ਖਤਮ ਕਰਕੇ ‘ਮੁੱਖ ਮੰਤਰੀ ਫੀਲਡ ਅਫਸਰ’ ਦੀਆਂ 23 ਅਸਾਮੀਆਂ ਦੀ ਸਿਰਜਣਾ ਕੀਤੀ ਗਈ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ 'ਤੇ ਕਰਨ ਲਈ ਉਨ੍ਹਾਂ ਨੂੰ ਬਿਹਤਰ ਅਸਰਦਾਰ ਅਤੇ ਸ਼ਕਤੀਸ਼ਾਲੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਮੁਹੱਈਆ ਕਰਵਾਈ ਜਾਵੇ। ਭਗਵੰਤ ਮਾਨ ਨੇ ਦੱਸਿਆ ਕਿ ਇਕ ਹੋਰ ਮਹੱਤਵਪੂਰਨ ਫੈਸਲੇ ਲੈਂਦੇ ਹੋਏ ਸੂਬਾ ਸਰਕਾਰ ਨੇ ਹੁਣ ਐਨ.ਆਰ.ਈਜ਼ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਦੇ ਤੌਰ ਉਤੇ ਨਿਯੁਕਤ ਕਰਨ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਅਧਿਕਾਰੀ ਪ੍ਰਵਾਸੀ ਭਾਰਤੀਆਂ ਲਈ ਆਦਰਸ਼ ਨੋਡਲ ਅਫਸਰ ਸਾਬਤ ਹੋਣਗੇ ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਨਾਲ ਸਿੱਧਾ ਸੰਪਰਕ ਕਰਨ ਦੇ ਨਾਲ-ਨਾਲ ਸਾਰੇ ਵਿਭਾਗਾਂ ਅਤੇ ਜ਼ਿਲ੍ਹਿਆਂ ਵਿੱਚ ਤਾਲਮੇਲ ਵੀ ਕਰ ਸਕਣਗੇ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲਕਦਮੀ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਹੁਣ ਐਨ.ਆਰ.ਆਈਜ਼ ਲਈ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਨਿਰਵਿਘਨ ਅਤੇ ਮੁਸ਼ਕਲ ਰਹਿਤ ਹੱਲ ਕਰਵਾਉਣ ਲਈ ਇਕੋ ਜਗ੍ਹਾ ਪਹੁੰਚ ਕਰਨ ਦੀ ਵਿਵਸਥਾ ਕਾਇਮ ਹੋ ਗਈ ਹੈ।

0 comments
bottom of page