top of page
  • globalnewsnetin

ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ


ਚੰਡੀਗੜ੍ਹ, : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ਸ. ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉੱਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਵੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿੱਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ।

0 comments
bottom of page