top of page
  • globalnewsnetin

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ: ਕੁਲਦੀਪ ਸਿੰਘ ਧਾਲ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੰਜਾਬ ਭਵਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨੂੰ ਕਿਸਾਨ ਸੰਘਰਸ਼ ਦੌਰਾਨ ਪ੍ਰਵਾਨ ਕੀਤੀਆਂ ਮੰਗਾਂ ਨੂੰ ਛੇਤੀ ਅਮਲੀ ਰੂਪ ਦੇਣ ਸਬੰਧੀ ਪੱਤਰ ਲਿਖੇਗੀ।

0 comments
bottom of page