top of page
  • globalnewsnetin

ਕਮਜੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ-ਮੁੱਖ ਮੰਤਰੀ


ਮਹਿੰਦਪੁਰ (ਰੋਪੜ), : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕਮਜੋਰ ਅਤੇ ਪੱਛੜੇ ਵਰਗਾਂ ਦੇ ਖੈਰਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਅਖੌਤੀ ਸਿਆਸੀ ਨੇਤਾਵਾਂ ਨੇ ਗਰੀਬ ਵਿਦਿਆਰਥੀਆਂ ਦੀ ਵਜੀਫਾ ਰਾਸ਼ੀ ਹੜੱਪ ਕੇ ਸਮਾਜ ਦੇ ਇਸ ਵਰਗ ਦਾ ਭਵਿੱਖ ਤਬਾਹ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵੱਲੋਂ ਕਰਵਾਏ ਸਮਾਗਮ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਆਗੂ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਇਨ੍ਹਾਂ ਨੂੰ ਸਭ ਤੋਂ ਵੱਧ ਖੱਜਲ ਖੁਆਰ ਕੀਤਾ।

ਭਗਵੰਤ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਉਂਦਿਆਂ, “ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਇਨ੍ਹਾਂ ਅਖੌਤੀ ਆਗੂਆਂ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜੀਫੇ ਦੇ ਪੈਸੇ ਹੜੱਪ ਕੇ ਆਪਣੇ ਹੀ ਭਾਈਚਾਰੇ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸਾ ਹੀ ਲੋਕਾਂ ਨੂੰ ਉਨ੍ਹਾਂ ਦਾ ਭਲਾ ਕਰਨ ਦੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕੀਤਾ ਹੈ ਜਦਕਿ ਇਨ੍ਹਾਂ ਨੇ ਕਮਜੋਰ ਵਰਗਾਂ ਦਾ ਜੀਵਨ ਪੱਧਰ ਸੰਵਾਰਨ ਲਈ ਇੱਕ ਵੀ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਆਗੂ ਸਿਆਸੀ ਖੇਤਰ ਵਿੱਚ ਖੁਦ ਅੱਗੇ ਵਧਣ ਲਈ ਗਰੀਬ ਲੋਕਾਂ ਨੂੰ ਵੋਟ ਬੈਂਕ ਵਾਂਗ ਵਰਤਦੇ ਹਨ ਅਤੇ ਸੱਤਾ ਵਿਚ ਆਉਣ ਉਤੇ ਲੋਕਾਂ ਦਾ ਪੈਸਾ ਲੁੱਟ ਕੇ ਵੱਡੀ ਜਾਇਦਾਦ ਇਕੱਠੀ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇ ਗਰੀਬੀ ਦੂਰ ਕਰਨ ਦੇ ਨਾਂ ‘ਤੇ ਵੋਟਾਂ ਹਾਸਲ ਕੀਤੀਆਂ ਪਰ 75 ਸਾਲਾਂ ਬਾਅਦ ਵੀ ਗੁਰਬਤ ਦੀ ਅਲਾਮਤ ਸੂਬੇ ਅਤੇ ਲੋਕਾਂ ਦੀ ਤਰੱਕੀ ਨੂੰ ਖਤਰੇ ‘ਚ ਪਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਭਿ੍ਰਸਟਾਚਾਰ ਨਾਲ ਲਿਪਤ ਸਨ ਅਤੇ ਮੰਤਰੀਆਂ ਸਮੇਤ ਹੋਰ ਆਗੂਆਂ ਨੇ ਜਨਤਾ ਦਾ ਪੈਸਾ ਲੁੱਟਿਆ। ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਇਕ ਸਾਬਕਾ ਮੰਤਰੀ ਦੇ ਘਰੋਂ ਧਨ-ਦੌਲਤ ਬਰਾਮਦ ਹੋਣ ਦੇ ਨਾਲ-ਨਾਲ ਨੋਟ ਗਿਣਨ ਵਾਲੀਆਂ ਦੋ ਮਸੀਨਾਂ ਮਿਲਣ ਨਾਲ ਸਪੱਸ਼ਟ ਹੋ ਜਾਂਦਾ ਹੈ ਕਿ ਇਨ੍ਹਾਂ ਆਗੂਆਂ ਨੇ ਕਿੰਨੀ ਬੇਰਹਿਮੀ ਨਾਲ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਹੈ। ਹਾਲਾਂਕਿ, ਭਗਵੰਤ ਮਾਨ ਨੇ ਪ੍ਰਣ ਕਰਦਿਆਂ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਗਏ ਹਰ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

0 comments
bottom of page