top of page
  • globalnewsnetin

ਖੇਲੋ ਇੰਡੀਆ ਯੂਥ ਖੇਡਾਂ ਦੀ ਜੇਤੂ ਪੰਜਾਬ ਗੱਤਕਾ ਟੀਮ ਦਾ ਸਨਮਾਨ


ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੁਵਕ ਖੇਡਾਂ ਤਹਿਤ ਹਾਲ ਹੀ ਵਿੱਚ ਹੋਈਆਂ ਖੇਡਾਂ ਵਿੱਚ 3 ਸੋਨ ਅਤੇ 2 ਕਾਂਸੀ ਦੇ ਤਗਮੇ ਜਿੱਤਣ ਵਾਲੀ ਪੰਜਾਬ ਦੀ ਗੱਤਕਾ ਟੀਮ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਅੱਜ ਮੋਹਾਲੀ ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਵੱਲੋਂ 30 ਜਨਵਰੀ ਤੋਂ 11 ਫਰਵਰੀ ਤੱਕ ਮੱਧ ਪ੍ਰਦੇਸ਼ ਵਿਖੇ ਖੇਲੋ ਇੰਡੀਆ ਯੂਥ ਖੇਡਾਂ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨ ਤਗਮੇ ਜਿੱਤੇ ਜਿੰਨ੍ਹਾਂ ਵਿੱਚੋਂ ਗੱਤਕਾ ਟੀਮ ਨੇ ਸੂਬੇ ਲਈ ਸਭ ਤੋਂ ਵੱਧ ਤਗਮੇ ਜਿੱਤੇ।


ਇਸ ਮੌਕੇ ਬੋਲਦਿਆਂ ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਅਮਿਤ ਤਲਵਾੜ ਨੇ ਪੰਜਾਬ ਦੀ ਪੁਰਾਤਨ ਖੇਡ ਗੱਤਕੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਟੀਮ ਦੀ ਸ਼ਲਾਘਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਗੱਤਕੇ ਨੂੰ ਪ੍ਰਫੁੱਲਤ ਕਰਨ ਲਈ ਜਲਦੀ ਹੀ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।

0 comments
bottom of page