top of page
  • globalnewsnetin

ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ ‘ਤੇ ਸੂਬਾ ਪੱਧਰੀ ਛਾਪੇਮਾਰੀ


ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ.ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ।

ਤਰਨਤਾਰਨ ਜਿਲੇ ਦੇ ਪਿੰਡ ਹਰੀਕੇ ਦੇ ਲਖਬੀਰ ਲੰਡੇ ਨਾਲ ਸਬੰਧਤ , ਚੱਲ ਰਹੇ ਵੱਖ ਵੱਖ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਮੱਦੇਨਜ਼ਰ ਉਕਤ ਗੈਂਗਸਟਰ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਸਾਬੋਤਾਜ ਕਰਨਾ ਸੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 142 ਪਾਰਟੀਆਂ, ਜਿਨਾਂ ਵਿੱਚ 800 ਦੇ ਕਰੀਬ ਪੁਲਿਸ ਮੁਲਾਜਮਾਂ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਗਈ। ਉਨਾਂ ਦੱਸਿਆ ਕਿ ਇਕੱਲੇ ਤਰਨਤਾਰਨ ਜ਼ਿਲੇ ਵਿੱਚ ਹੀ 65 ਪੁਲੀਸ ਪਾਰਟੀਆਂ ਨੇ ਲਖਬੀਰ ਲੰਡਾ ਨਾਲ ਸਬੰਧਤ 171 ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

0 comments
bottom of page