top of page
  • globalnewsnetin

ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀ 7 ਦਿਨਾਂ ‘ਚ ਰਿਪੋਰਟ ਮੰਗੀ


ਚੰਡੀਗੜ੍ਹ, : ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।

ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ ‘ਚ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਜੰਗਲਾਤ ਮੰਤਰੀ ਨੇ ਕਿਹਾ ਕਿ ਜਾਂਚ ਰਿਪੋਰਟ ‘ਚ ਵਿਭਾਗ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਜਾਂ ਕਿਸੇ ਵੀ ਹੋਰ ਵਿਅਕਤੀ ਦਾ ਦੋਸ਼ ਸਾਹਮਣੇ ਆਉਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

0 comments
bottom of page