top of page
  • globalnewsnetin

ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ


ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਰਹਿਣ ਅਤੇ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਹਨਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗਲਤੀ ਕਰਨ ਵਾਲੇ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਉਨ੍ਹਾਂ ਦੇ ਮੈਡੀਕਲ ਉਪਕਰਨਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਨਵੇਂ ਉਪਕਰਨ ਦੀ ਲੋੜ ਜਾਂ ਮੁਰੰਮਤ ਬਾਰੇ ਜਾਣੂ ਕਰਵਾਉਣ ਸਬੰਧੀ ਨਿਰਦੇਸ਼ ਦੇਣ ਕਿਉਂਕਿ ਇਸ ਸਬੰਧੀ ਬਜਟ ਵਿੱਚ ਉਪਬੰਧ ਕੀਤਾ ਗਿਆ ਹੈ।

0 comments
bottom of page