top of page
  • globalnewsnetin

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨਾਲ ਸੂਬੇ ਵਿੱਚ ਅਪਰਾਧ ਦੀ ਸਮੀਖਿਆ ਲਈ ਕੀਤੀ ਮੀਟਿੰਗ


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਅਤੇ ਅਪਰਾਧਾਂ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਸੀਨੀਅਰ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀਜ਼) ਅਤੇ ਸਾਰੀਆਂ ਰੇਂਜਾਂ ਦੇ ਆਈਜੀਪੀ ਵੀ ਸ਼ਾਮਲ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀਜੀਪੀ ਨੇ ਸਮੂਹ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਸ਼ਨਾਖਤ ਕਰਕੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ 'ਤੇ ਨਕੇਲ ਕਸਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਪੰਜਾਬ ਪੁਲਿਸ ਦੀਆਂ ਕਾਊਂਟਰ ਇੰਟੈਲੀਜੈਂਸ, ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਟਾਸਕ ਫੋਰਸ ਆਦਿ ਸਮੇਤ ਸਾਰੀਆਂ ਇਕਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ, ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਅਪਰਾਧ ਦਾ ਪਤਾ ਲਗਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਾਲਾਂਕਿ ਬਹੁਤੇ ਪੁਲਿਸ ਮੁਖੀਆਂ ਵੱਲੋਂ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਪਰ ਇੰਟੈਲੀਜੈਂਟ ਅਤੇ ਸਮਾਰਟ ਪੁਲਿਸਿੰਗ, ਜਿਸ ਵਿੱਚ ਤਕਨਾਲੋਜੀ ਦੀ ਵਰਤੋਂ ਸ਼ਾਮਲ ਹੈ, ਅਤੇ ਬੁਨਿਆਦੀ ਪੁਲਿਸਿੰਗ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਦੀ ਜ਼ਰੂਰਤ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਪੁਲਿਸ ਹੈੱਡਕੁਆਰਟਰਾਂ ਨੂੰ ਤਕਨੀਕੀ ਤੌਰ 'ਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।

ਉਨ੍ਹਾਂ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਮਾਮਲੇ ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਕੇਸਾਂ ਵਿੱਚ ਸਾਰੇ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਸਖ਼ਤ ਆਦੇਸ਼ ਦਿੱਤੇ। ਉਨ੍ਹਾਂ ਨੇ ਨਸ਼ਿਆਂ ਦੀ ਵਪਾਰਕ ਬਰਾਮਦਗੀ 'ਤੇ ਧਿਆਨ ਕੇਂਦਰਿਤ ਕਰਨ ਅਤੇ ਪੀਆਈਟੀ-ਐਨਡੀਪੀਐਸ ਐਕਟ ਅਧੀਨ ਐਨਡੀਪੀਐਸ ਕੇਸਾਂ ਵਿੱਚ ਮੁਲਜ਼ਮਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਲਈ ਵੀ ਕਿਹਾ।

0 comments
bottom of page