top of page
  • globalnewsnetin

ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ


ਚੰਡੀਗੜ, : ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।

ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੂਆ (1985 ਬੈਚ ਦੇ ਆਈ.ਏ.ਐਸ. ਅਧਿਕਾਰੀ), ਜੇਲਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਆਰ. ਵੈਂਕਟ ਰਤਨਮ (1990 ਬੈਚ ਦੇ ਆਈ.ਏ.ਐੱਸ. ਅਧਿਕਾਰੀ) ਅਤੇ 2005 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀ ਜਸਕਿਰਨ ਸਿੰਘ, ਜੋ ਵਿਸ਼ੇਸ਼ ਸਕੱਤਰ ਜੇਲਾਂ ਅਤੇ ਐਮ.ਡੀ. ਪੀ.ਆਰ.ਟੀ.ਸੀ. ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਲਈ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਗਈ।

ਇਨਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ (ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ) ਸ੍ਰੀ ਅਨੁਰਾਗ ਅਗਰਵਾਲ, ਪ੍ਰਮੁੱਖ ਸਕੱਤਰ (ਜਲ ਸਪਲਾਈ ਅਤੇ ਸੈਨੀਟੇਸ਼ਨ) ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਸ੍ਰੀ ਹੁਸਨ ਲਾਲ, ਪੰਜਾਬ ਰਾਜ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਅਜੋਏ ਸ਼ਰਮਾ ਵੱਲੋਂ ਇਨਾਂ ਅਧਿਕਾਰੀਆਂ ਨਾਲ ਆਪਣੀ ਦਿਲੀ ਸਾਂਝ ਅਤੇ ਉਨਾਂ ਦੇ ਕੰਮ ਕਰਨ ਦੇ ਦੋਸਤਾਨਾ ਢੰਗ ਤੋਂ ਮਿਲੇ ਤਜਰਬੇ ਸਾਂਝੇ ਕੀਤੇ।

ਉਨਾਂ ਕਿਹਾ ਕਿ ਇਨਾਂ ਅਧਿਕਾਰੀਆਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਉਨਾਂ ਅਤੇ ਭਵਿੱਖ ਦੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਅਹਿਮ ਅਹੁਦਿਆਂ ’ਤੇ ਉਨਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਾਰਿਆਂ ਨੇ ਇਨਾਂ ਅਧਿਕਾਰੀਆਂ ਦੀ ਸੇਵਾਮੁਕਤੀ ਤੋਂ ਬਾਅਦ ਦੀ ਖੁਸ਼ਹਾਲ, ਸਿਹਤਮੰਦ ਜ਼ਿੰਦਗੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਇਸ ਮੌਕੇ ਵਿਸ਼ੇਸ਼ ਸਕੱਤਰ ਖਰਚਾ ਸ੍ਰੀ ਅਭਿਨਵ ਤਿ੍ਰਖਾ, ਵਿਸ਼ੇਸ਼ ਸਕੱਤਰ ਵਿੱਤ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਡਾਇਰੈਕਟਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ੍ਰੀ ਅਮਿਤ ਤਲਵਾੜ ਵੀ ਹਾਜ਼ਰ ਸਨ।

0 comments
bottom of page