top of page
  • globalnewsnetin

ਧਾਲੀਵਾਲ ਵੱਲੋਂ ਕਿਸਾਨੀ ਮਸਲਿਆਂ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਮੀਟਿੰਗ


ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਨੁਮਾਇੰਦਿਆਂ ਨਾਲ ਕਿਸਾਨੀ ਮਸਲਿਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਆਦੇਸ਼ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਨਹੀਂ ਮਿਿਲਆ ਉਨ੍ਹਾਂ ਦੇ ਵੇਰਵੇ ਡਿਪਟੀ ਕਮਿਸ਼ਨਰਾਂ ਤੋਂ 15 ਮਈ ਤੱਕ ਪ੍ਰਾਪਤ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾ ਸਕੇ।


ਧਾਲੀਵਾਲ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਫਸਲਾਂ ਦੇ ਖਰਾਬੇ ਦੀ ਸਹੀ ਗਿਰਦਾਵਰੀ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਨੇ ਕਿਸਾਨ ਨੁਮਾਇੰਦਿਆਂ ਨੂੰ ਇਹ ਭਰੋਸਾ ਵੀ ਦਿਵਾਇਆ ਕਿ ਸਾਇਲੋਜ਼ ਮੰਡੀਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਡਿਆਲੀ ਤਾਰ ਦੇ ਆਸ-ਪਾਸ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਲਿਿਖਆ ਹੋਇਆ ਹੈ। ਕਿਸਾਨ ਨੁਮਾਇੰਦਿਆਂ ਵੱਲੋਂ ਕਿਹਾ ਗਿਆ ਕਿ ਕੰਡਿਆਲੀ ਤਾਰ ਨੇੜਲੀਆਂ ਜ਼ਮੀਨਾਂ ਜਾਂ ਤਾਂ ਬੀ.ਐਸ.ਐਫ. ਐਕਵਾਇਰ ਕਰ ਲਵੇ ਜਾਂ ਉਨ੍ਹਾਂ ਨੂੰ ਜ਼ਮੀਨਾਂ ਬਦਲੇ ਹੋਰ ਥਾਂ ਜ਼ਮੀਨ ਅਲਾਟ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਕੰਮ ਚਲਦਾ ਰਹੇ।

0 comments
bottom of page