top of page
  • globalnewsnetin

ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ: ਮੁੱਖ ਮੰਤਰੀ


ਪਟਿਆਲਾ, : ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ।

ਸ਼ਹਿਰ ਦੇ ਵਿਕਾਸ ਲਈ 167 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ ‘ਮਹਾਰਾਜਿਆਂ’ ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਨੂੰ ‘ਬਾਗ਼ਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਹੈ ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁੱਝ ਸਾਲਾਂ ਵਿੱਚ ਸ਼ਹਿਰ ਨੇ ਆਪਣੀ ਦਿੱਖ ਗਵਾ ਦਿੱਤੀ ਹੈ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਟਿਆਲਾ ਨਾਲ ਸਬੰਧਤ ਰਹੇ ਪੰਜਾਬ ਦੇ ਸ਼ਾਸਕਾਂ ਦਾ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਰਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਨਵੇਂ ਬੱਸ ਅੱਡੇ ਤੇ ਸੜਕਾਂ ਦਾ ਨਿਰਮਾਣ, ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ, ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਤੇ ਹੋਰ ਪ੍ਰਾਜੈਕਟ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੇ ਸਨ। ਪਟਿਆਲਾ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ ਗਤੀ ਨਾਲ ਅੱਗੇ ਵਧਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਬਣ ਰਹੇ ਅਤਿਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ।

0 comments
bottom of page