top of page
  • globalnewsnetin

ਭੁੱਲਰ ਵੱਲੋਂ ਕੇਂਦਰ ਤੋਂ 15 ਸਾਲਾ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ 'ਚ ਤਬਦੀਲੀ ਦੀ ਮੰਗ


ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸੂਬੇ ਦੀਆਂ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਵੇ ਅਤੇ ਸੂਬੇ ਨੂੰ 50 ਫ਼ੀਸਦੀ ਅਗਾਊਂ ਕੇਂਦਰੀ ਸਹਾਇਤਾ ਦਿੱਤੀ ਜਾਵੇ। ਨਵੀਂ ਦਿੱਲੀ ਵਿਖੇ ਸਾਰੇ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਟਰਾਂਸਪੋਰਟ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਭਰੋਸਾ ਦਿਵਾਇਆ ਕਿ ਜੇਕਰ 15 ਸਾਲ ਪੁਰਾਣੀਆਂ ਸਰਕਾਰੀ ਗੱਡੀਆਂ ਸਕਰੈਪ ਕਰਨ ਦੀ ਵਿਧੀ ਵਿੱਚ ਤਬਦੀਲੀ ਕੀਤੀ ਜਾਂਦੀ ਹੈ ਤਾਂ ਪੰਜਾਬ ਵੱਲੋਂ ਸਕਰੈਪ ਗੱਡੀਆਂ ਦੇ ਬਦਲ ਵਜੋਂ ਇਲੈਕਟ੍ਰਿਕ ਵਾਹਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਕਿਉਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਸੂਬਾ ਸਰਕਾਰ ਵਾਤਾਵਰਣ-ਪੱਖੀ ਪਹਿਲ ਦੀ ਦਿਸ਼ਾ ਵਿੱਚ ਅੱਗੇ ਵਧਣ ਨੂੰ ਤਰਜੀਹ ਦੇ ਰਹੀ ਹੈ। ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਕੌਮੀ ਰਾਜ ਮਾਰਗਾਂ 'ਤੇ ਸਪੀਡ ਹੱਦ ਵਧਾਉਣ ਦੀ ਮੰਗ ਵੀ ਰੱਖੀ

0 comments
bottom of page