top of page
  • globalnewsnetin

ਮੁੱਖ ਮੰਤਰੀ ਨੇ ਵਣ ਖੇਤੀ ਨੂੰ ਹੁਲਾਰਾ ਦੇਣ ਲਈ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ


ਲੁਧਿਆਣਾ: ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ।

ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦੋ-ਫਰੋਖਤ ਵੱਡੇ ਪੱਧਰ 'ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਵਣ ਖੇਤੀ ਤੋਂ ਦੂਰ ਹੋ ਰਹੇ ਸਨ।


ਮੁੱਖ ਮੰਤਰੀ ਨੇ ਕਿਹਾ ਕਿ ਵਣ ਖੇਤੀ ਕਿਸਾਨਾਂ ਦੀ ਕਿਸਮਤ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਰਹੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ 'ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ, ਜਿਸ ਨਾਲ ਉਨ੍ਹਾਂ ਨੂੰ ਵਣ ਖੇਤੀ ਵੱਲ ਉਤਸ਼ਾਹਿਤ ਕੀਤਾ ਜਾ ਸਕੇਗਾ।

0 comments
bottom of page