top of page
  • globalnewsnetin

ਮੁੱਖ ਮੰਤਰੀ ਨੇ ਸੂਬੇ ਵਿੱਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਸ਼ੇਖਾਵਤ ਨਾਲ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜ਼ਾਦੀ ਤੋਂ ਪਹਿਲਾਂ ਬਣੀ ਅਪਰ ਬਾਰੀ ਦੁਆਬ ਨਹਿਰ (ਯੂ.ਬੀ.ਡੀ.ਸੀ.) ਦਾ ਹੁਣ ਬਹੁਤ ਬੁਰਾ ਹਾਲ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਆਜ਼ਾਦੀ ਤੋਂ ਬਾਅਦ ਬਣੀਆਂ ਨਹਿਰਾਂ ਨੂੰ ਵੀ ਮਜ਼ਬੂਤ ਕਰਨ ਅਤੇ ਨਵਿਆਉਣ ਦੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਸੂਬੇ ਨੂੰ ਵਿਸ਼ੇਸ਼ ਪੈਕੇਜ ਦੇਣਾ ਚਾਹੀਦਾ ਹੈ।

0 comments
bottom of page