top of page
  • globalnewsnetin

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਵਾਤਾਵਰਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ।

0 comments
bottom of page