top of page
  • globalnewsnetin

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ 13.74 ਕਰੋੜ ਰੁਪਏ ਕੀਤੇ ਮਨਜ਼ੂਰ


ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ 1 ਅਪ੍ਰੈਲ ਤੋਂ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਸੜਕ ਦੇ ਨਿਰਮਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 13.74 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਹਨ। ਸੜਕ ਦੇ ਨਿਰਮਾਣ ਲਈ ਟੈਂਡਰ ਵੀ ਲੱਗ ਚੁੱਕੇ ਹਨ।

ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ ਹਾਲਤ ਤੋਂ ਦੋਆਬਾ ਇਲਾਕਾ ਖਾਸ ਤੌਰ 'ਤੇ ਹੁਸ਼ਿਆਰਪੁਰ ਵਾਸੀ ਬਹੁਤ ਦੁਖੀ ਸਨ। ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਹੁੰਦੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਵੀ ਚਲੇ ਗਈਆਂ ਪਰ ਪਹਿਲਾਂ ਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਅਤੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ। ਸੜਕ ਬਣਾਉਣ ਦੀ ਥਾਂ ਲੋਕਾਂ ਨੂੰ ਰੱਬ ਸਹਾਰੇ ਛੱਡ ਦਿੱਤਾ।


ਉਨ੍ਹਾਂ ਦੱਸਿਆ ਕਿ ਇਹ ਸੜਕ ਕਾਫੀ ਅਹਿਮ ਹੈ ਕਿਉਂ ਕਿ ਇਸ ਸੜਕ ਰਾਹੀਂ ਬਹੁਤ ਸਾਰੇ

ਸ਼ਰਧਾਲੂ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਣ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ।

0 comments
bottom of page