top of page
  • globalnewsnetin

ਮੁੱਖ ਮੰਤਰੀ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ


ਲਾਇਸੈਂਸ ਲਈ www.sarathi.parivahan.gov.in ਉੱਤੇ ਕੀਤਾ ਜਾ ਸਕਦਾ ਅਪਲਾਈ

ਸਾਲਾਨਾ ਪੰਜ ਲੱਖ ਤੋਂ ਵੱਧ ਬਿਨੈਕਾਰਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਲਾਇਸੈਂਸ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨਾਂ ਨਾਲ ਉਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭਿ੍ਰਸਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪਿ੍ਰੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸੁਰੂ ਕੀਤੀਆਂ ਜਾਣਗੀਆਂ।

0 comments
bottom of page