top of page
  • globalnewsnetin

ਮੁੱਖ ਮੰਤਰੀ ਵੱਲੋਂ ਹੋਲਾ-ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਣ ਵਾਲੇ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।


ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਰਧਾਲੂ ਇਸ ਮੌਕੇ ਨੂੰ ਏਕੇ, ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਨਾਲ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਭਗਵੰਤ ਮਾਨ ਨੇ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ।

0 comments
bottom of page