top of page

ਮੰਤਰੀ ਮੰਡਲ ਵੱਲੋਂ ਵੱਖ-ਵੱਖ ਗਰੀਬ-ਪੱਖੀ ਉਪਰਾਲਿਆਂ ’ਤੇ ਵਿਚਾਰ-ਵਟਾਂਦਰਾ,विभिन्न गरीब-समर्थकीय प्रयासों पर....

Updated: Sep 21, 2021


ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32,000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।

ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।

ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫਤ ਸਪਲਾਈ ਵੀ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ।

ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਇਸੇ ਤਰਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਂਦੀ ਜਾਵੇ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ।

ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।

ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ।

ਹੁਸ਼ਿਆਰਪੁਰ ਜ਼ਿਲੇ ਵਿਚ ਸ੍ਰੀ ਖੁਰਾਲਗੜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।



पंजाब के मुख्यमंत्री चरणजीत सिंह चन्नी के नेतृत्व में मंत्रीमंडल की पहली मीटिंग के दौरान विभिन्न गरीब समर्थकीय प्रयासों को निर्धारित समय में लागू करने के लिए विचार-विमर्श किया गया। मीटिंग के दौरान यह फ़ैसला किया गया कि इन गरीब-समर्थकीय प्रयासों की शुरुआत राष्ट्र पिता महात्मा गांधी के जन्म दिवस पर 2 अक्तूबर, 2021 से जायेगी।

मंत्रीमंडल ने शिक्षा और स्वास्थ्य के प्रमुख क्षेत्रों पर विशेष ध्यान देने पर ज़ोर दिया जिससे मानक स्वास्थ्य सेवाएं और शिक्षा सुविधा मुहैया करवाई जा सके।

मंत्रीमंडल ने आवास निर्माण और शहरी विकास विभाग को आदेश दिया कि आर्थिक तौर पर कमज़ोर वर्गों के लिए 32,000 घरों का निर्माण तुरंत पहल के आधार पर किया जाये। यह घर योग्य लाभार्थियों को वाजिब किश्तों पर उपलब्ध करवाए जाएंगे।

मंत्रीमंडल ने यह भी विचार किया कि ठेकेदारी सिस्टम को ख़त्म करने के लिए ज़मीन मालिकों को अपनी ज़मीन में से मुफ़्त रेत निकालने की अनुमति दी जायेगी। इस प्रणाली से कोई भी ज़मीन मालिक अपनी ज़मीन में से रेत निकाल सकेगा जिससे उपभोक्ताओं को वाजिब कीमतों पर रेत मुहैया होने को यकीनी बनाया जा सकेगा।

मंत्रीमंडल ने अनुसूचित जातियों /गरीबी रेखा से नीचे के घरेलू खपतकारों के लिए मुफ़्त बिजली के यूनिट 200 यूनिटों से बढ़ा कर 300 यूनिट करने पर भी विचार किया। मंत्रीमंडल ने अतिरिक्त मुख्य सचिव (बिजली) को अगली कैबिनेट में प्रस्ताव लाने के लिए कहा जिससे गरीब और ज़रूरतमंदों को राहत दी जा सके।

मंत्रीमंडल द्वारा ग्रामीण जल सप्लाई स्कीमों के अधीन चल रहे ट्यूबवैलों के बकाया बिजली बिलों को माफ करने पर विचार-विमर्श किया गया और ग्रामीण इलाकों में पानी की मुफ़्त सप्लाई भी की जायेगी।

मंत्रीमंडल ने शहरी क्षेत्रों के खपतकारों को घरेलू पानी और सिवरेज दरों से राहत देने के लिए विचार किया। यह फ़ैसला किया गया कि स्थानीय निकाय विभाग द्वारा इस सम्बन्ध में अगली कैबिनेट में प्रस्ताव लाया जायेगा।

मंत्रीमंडल ने पाँच मरले के प्लॉट अलॉट करने की प्रक्रिया को आसान कर दिया और इन मामलों का फ़ैसला करने के अधिकार पंचायत समितियों को दिए। ग्रामीण विकास एवं पंचायत विभाग की तरफ से एक विशेष मुहिम चलाई जायेगी जिससे योग्य लाभार्थीयों की पहचान करके दो महीनों के अंदर प्लॉटों की अलॉटमेंट को अंतिम रूप दिया जा सके। इसी तरह मंत्रीमंडल ने विभाग को जहाँ कहीं भी छप्पड़, श्मशानघाट और कब्रिस्तान के लिए ज़मीन खरीदने की ज़रूरत है, वहां इस उद्देश्य के लिए नीति लाई जाये। इस सम्बन्धी ज़मीन के भाव तय करने के अधिकार अतिरिक्त डिप्टी कमिश्नर (विकास) के स्तर पर दिए जाएंगे।

यह भी फ़ैसला किया गया कि पंजाब अनुसूचित जाति भू विकास और वित्त निगम (पी.एस.सी.एफ.सी.) की तरफ से काबिजक़ारों को वाजिब कीमतों पर ज़मीन अलॉट करने के लिए नीति तैयार की जायेगी।


शिक्षा की महत्ता को दर्शाते हुए मंत्रीमंडल ने फ़ैसला किया कि शिक्षा के अधिकार ऐक्ट को सही ढंग के साथ लागू करने सम्बन्धी और योग्य शैक्षिक संस्थाओं को वित्तीय मदद प्रदान करने के लिए व्यापक नीति तैयार की जायेगी जिसको आगली मीटिंग में पेश किया जायेगा।


होशियारपुर जि़ले में श्री खुरालगढ़ में श्री गुरु रविदास जी स्मारक की प्रशासनिक समिति की माँग स्वीकृत करते हुए मंत्रीमंडल ने कंपलेक्स के अंदर तुरंत नया ट्यूबवैल लगाने की मंजूरी दे दी है।

0 comments
bottom of page