top of page
  • globalnewsnetin

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ


ਪਟਿਆਲਾ, : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਕਰਕੇ ਰਾਜ 'ਚ ਹੜਤਾਲ 'ਤੇ ਚੱਲ ਰਹੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ। ਪਟਵਾਰ ਯੂਨੀਅਨ ਦੇ ਆਗੂਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਸੋਮਵਾਰ ਸ਼ਾਮ ਪਟਿਆਲਾ ਦੇ ਸਰਕਟ ਹਾਊਸ ਵਿਖੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ 'ਚ ਕੀਤਾ।

ਮਾਲ ਮੰਤਰੀ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਟਵਾਰ ਯੂਨੀਅਨ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਯੂਨੀਅਨ ਆਗੂਆਂ ਦੀ ਮਾਲ ਮੰਤਰੀ ਨਾਲ ਇਹ ਮੀਟਿੰਗ ਕਰਵਾਉਣ 'ਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਬਲਤੇਜ ਪੰਨੂੰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਗਗਨਦੀਪ ਚੱਢਾ ਦਾ ਵਿਸ਼ੇਸ਼ ਵਿਸ਼ੇਸ਼ ਯੋਗਦਾਨ ਰਿਹਾ।

ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਸਕੱਤਰ ਮਾਲ ਅਨੁਰਾਗ ਅਗਰਵਾਲ, ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਦੀਪਕ ਪਾਰੀਕ ਵੀ ਮੌਜੂਦ ਸਨ। ਜਦਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਾਲਮੇਲ ਕਮੇਟੀ ਦੀ ਤਰਫ਼ੋਂ ਪ੍ਰਧਾਨ ਹਰਵੀਰ ਸਿੰਘ ਢੀਂਡਸਾ, ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਵੱਲੋਂ ਮੋਹਨ ਸਿੰਘ ਭੇਡਪੁਰਾ ਸਮੇਤ ਉਂਕਾਰ ਸਿੰਘ ਤੇ ਸੁਖਵਿੰਦਰ ਸਿੰਘ ਸੁੱਖੀ ਤੇ ਹੋਰ ਆਗੂ ਵੀ ਸ਼ਾਮਲ ਸਨ।

0 comments
bottom of page